ਜੰਮੂ-ਕਸ਼ਮੀਰ: ਪੁਲਵਾਮਾ ’ਚ ਅਤਿਵਾਦੀਆਂ ਨੇ ਦੋ ਪੰਜਾਬੀਆਂ ਨੂੰ ਗੋਲੀ ਮਾਰੀ ਜ਼ਖ਼ਮੀ ਕੀਤਾ

0
401


ਸ੍ਰੀਨਗਰ, 3 ਅਪਰੈਲ

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਅੱਜ ਸ਼ਾਮ ਅਤਿਵਾਦੀਆਂ ਨੇ ਪੰਜਾਬ ਦੇ ਦੋ ਵਸਨੀਕਾਂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਾਮ ਸਵਾ ਸੱਤ ਵਜੇ ਦੇ ਕਰੀਬ ਅਤਿਵਾਦੀਆਂ ਨੇ ਪੰਜਾਬ ਦੇ ਪਠਾਨਕੋਟ ਨਾਲ ਸਬੰਧਤ ਧੀਰਜ ਦੱਤ ਤੇ ਸੁਰਿੰਦਰ ਸਿੰਘ ਨੂੰ ਪੁਲਵਾਮਾ ਦੇ ਲਿੱਟਰ ਇਲਾਕੇ ਦੇ ਨੌਪੋਰਾ ’ਚ ਗੋਲੀ ਮਾਰ ਦਿੱਤੀ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਪੁਲਵਾਮਾ ਦੇ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਸੁਰਿੰਦਰ ਸਿੰਘ ਨੂੰ ਸ੍ਰੀਨਗਰ ਦੇ ਹਸਪਤਾਲ ਰੈੱਫਰ ਕਰ ਦਿੱਤਾ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਹੋਰ ਵੇਰਵੇ ਉਡੀਕੇ ਜਾ ਰਹੇ ਹਨ। -ਪੀਟੀਆਈ





News Source link

LEAVE A REPLY

Please enter your comment!
Please enter your name here