ਜੋਗਿੰਦਰ ਸਿੰਘ ਮਾਨ
ਮਾਨਸਾ, 14 ਜੂਨ
ਸਿੱਧੂ ਮੂਸੇਵਾਲਾ ਕਤਲ ਕੇਸ ’ਚ ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲੀਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੱਤਿਆ ਕਾਂਡ ‘ਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਦਿੱਲੀ ਦੀ ਅਦਾਲਤ ‘ਚ ਅਰਜ਼ੀ ਦੇ ਕੇ ਪੁੱਛ-ਪੜਤਾਲ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮੰਗਿਆ ਸੀ। ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲੀਸ ਦੀ ਮੰਗ ਦਾ ਵਿਰੋਧ ਕੀਤਾ ਗਿਆ ਅਤੇ ਉਸ ਦਾ ਝੂਠਾ ਪੁਲੀਸ ਮੁਕਾਬਲਾ ਹੋਣ ਦਾ ਖਦਸ਼ਾ ਪ੍ਰਗਟਾਇਆ। ਪੰਜਾਬ ਪੁਲੀਸ ਨੇ ਅਜਿਹੇ ਕਿਸੇ ਖਦਸ਼ੇ ਨੂੰ ਰੱਦ ਕਰਦਿਆ ਕਿਹਾ ਕਿ ਉਸ ਕੋਲ ਬਿਸ਼ਨੋਈ ਦੀ ਸੁਰੱਖਿਅਤ ਦੇ ਮਜ਼ਬੂਤ ਪ੍ਰਬੰਧ ਹਨ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਅਦਾਲਤ ਵਲੋਂ ਫੈਸਲਾ ਰਾਖਵਾਂ ਰੱਖ ਲਿਆ ਸੀ।