ਪੰਜਾਬ ਦੇ ਏਜੀ ਅਨਮੋਲ ਰਤਨ ਸਿੰਘ ਸਿੱਧੂ ਨੇ ਅਸਤੀਫ਼ਾ ਦਿੱਤਾ

0
308


ਆਤਿਸ਼ ਗੁਪਤਾ

ਚੰਡੀਗੜ੍ਹ, 26 ਜੁਲਾਈ

ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਅੱਜ ਅਸਤੀਫ਼ਾ ਦਿੱਤਾ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਅਸਤੀਫ਼ਾ ਦੇਣ ਦਾ ਕਾਰਨ ਨਿੱਜੀ ਦੱਸਿਆ ਜਾ ਰਿਹਾ ਹੈ। ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ 19 ਜੁਲਾਈ ਨੂੰ ਅਸਤੀਫਾ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਲਗਾਤਾਰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। 





News Source link

LEAVE A REPLY

Please enter your comment!
Please enter your name here