Sangrur Board Chairman : ਸੰਗਰੂਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਜੈਦੇਵ ਸ਼ਰਮਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ। ਜੈਦੇਵ ਸ਼ਰਮਾ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਰਾਮਗੜ੍ਹ ਜਵੰਧਾ ਪਿੰਡ ਦੇ ਸਰਪੰਚ ਬਿੱਕਰ ਸਿੰਘ ਨੇ ਦੱਸਿਆ ਕਿ ਜੈ ਦੇਵ ਸ਼ਰਮਾ ਆਪਣੇ ਕੁਝ ਸਾਥੀਆਂ ਨਾਲ ਉਨ੍ਹਾਂ ਵਿਚੋਂ ਕੁਝ ਦੇ ਪਰਿਵਾਰਾਂ ਸਮੇਤ ਕਾਂਸ਼ੀ ਦੀ ਧਾਰਮਿਕ ਯਾਤਰਾ ’ਤੇ ਗਏ ਸਨ। ਯਾਤਰਾ ਤੋਂ ਵਾਪਸ ਪਰਤਦੇ ਸਮੇ ਉਨ੍ਹਾਂ ਦੀ ਗੱਡੀ ਅਚਾਨਕ ਹਰਿਆਣਾ ਦੇ ਕੈਥਲ ਨੇੜੇ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਗੱਡੀ ਵਿਚ ਸਵਾਰ ਸਾਰੇ ਯਾਤਰੀ ਗੰਭੀਰ ਜ਼ਖਮੀ ਹੋ ਗਏ।
ਜਿਨ੍ਹਾਂ ਨੂੰ ਜੈ ਦੇਵ ਸ਼ਰਮਾ ਸਮੇਤ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਪਰ ਜੈਦੇਵ ਸ਼ਰਮਾ ਨੂੰ ਪਹਿਲਾਂ ਕੈਥਲ ਅਤੇ ਬਾਅਦ ਵਿੱਚ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਅੱਜ ਉਨ੍ਹਾਂ ਦੀ ਮੌਤ ਹੋ ਗਈ। ਜਦੋਂ ਕਿ ਦੂਜੇ ਜ਼ਖਮੀਆਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
https://www.youtube.com/watch?v=qZARK9SvaMI
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।