ਅਕਾਲੀ ਆਗੂ ਘਣੀਆ ‘ਆਪ’ ’ਚ ਸ਼ਾਮਲ

0
170


ਨਿੱਜੀ ਪੱਤਰ ਪ੍ਰੇਰਕ

ਡੇਰਾ ਬਾਬਾ ਨਾਨਕ, 25 ਮਈ

ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਵਿੰਦਰ ਸਿੰਘ ਘਣੀਆ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਹ ਵਿਧਾਨ ਸਭਾ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਇੰਚਾਰਜ ਅਤੇ ਐੱਨਆਰਆਈ ਵਿੰਗ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ। ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਘਣੀਆ ਦੇ ਪਰਵਿੰਦਰ ਸਿੰਘ ਨੇ ਆਖਿਆ ਕਿ ਉਹ ‘ਆਪ’ ਸਰਕਾਰ ਦੇ ਪੰਜਾਬ ਅਤੇ ਲੋਕ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਹਨ। ਇਸ ਮੌਕੇ ਮਨਿੰਦਰ ਸਿੰਘ ਬੱਲ,ਭਗਵਾਨ ਸਿੰਘ, ਮਨਿੰਦਰ ਸਿੰਘ ਰੰਧਾਵਾ, ਡਾ ਹਰਬੀਰ ਸਿੰਘ ਤੇ ਰਾਜ ਕੁਮਾਰ ਆਦਿ ਹਾਜ਼ਰ ਸਨ। ਇਸੇ ਦੌਰਾਨ ਸਭਾ ਹਲਕਾ ਗੁਰਦਾਸਪੁਰ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਲਾਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚ ਲਲਿਤ ਸ਼ਰਮਾ ‘ਆਪ’ ਵਿੱਚ ਸ਼ਾਮਲ ਹੋ ਗਏ। ਸ਼ੈਰੀ ਕਲਸੀ ਨੇ ਸ਼ਰਮਾ ਪਾਰਟੀ ’ਚ ਦਾ ਸਵਾਗਤ ਕੀਤਾ।



News Source link