Aircraft Crash in India: ਦੇਸ਼ ਵਿੱਚ ਅੱਜ ਇੱਕ ਵੱਡਾ ਭਿਆਨਕ ਹਵਾਈ ਹਾਦਸਾ ਵਾਪਰਿਆ। ਦਰਅਸਲ, ਭਾਰਤੀ ਹਵਾਈ ਸੈਨਾ (IAF) ਦਾ ਇੱਕ ਜਹਾਜ਼ ਲੈਂਡਿੰਗ ਕਰਦੇ ਸਮੇਂ ਕ੍ਰੈਸ਼ ਹੋ ਗਿਆ ਅਤੇ ਉਸ ਨੂੰ ਅੱਗ ਲੱਗ ਗਈ। ਇਹ ਹਾਦਸਾ ਅਸਾਮ ਦੇ ਜੋਰਹਾਟ ਏਅਰਬੇਸ ‘ਤੇ ਵਾਪਰਿਆ। ਜਾਣਕਾਰੀ ਅਨੁਸਾਰ, AN-32 ਜਹਾਜ਼ ਜੋਰਹਾਟ ਏਅਰਬੇਸ ‘ਤੇ ਉਤਰ ਰਿਹਾ ਸੀ ਕਿ ਅਚਾਨਕ ਕ੍ਰੈਸ਼ ਹੋ ਕੇ ਜ਼ਮੀਨ ‘ਤੇ ਡਿੱਗ ਗਿਆ ਅਤੇ ਧਮਾਕੇ ਨਾਲ ਅੱਗ ਦਾ ਗੋਲਾ ਬਣ ਗਿਆ।
5 ਜਵਾਨ ਸ਼ਹੀਦ ਹੋ ਗਏ
ਇਸ ਭਿਆਨਕ ਹਾਦਸੇ ਵਿੱਚ ਹਵਾਈ ਸੈਨਾ ਦੇ 5 ਜਵਾਨ ਸ਼ਹੀਦ ਹੋ ਗਏ, ਜਦਕਿ ਸਹਿ-ਪਾਇਲਟ (ਕੋ-ਪਾਇਲਟ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਸ਼ਹੀਦ ਹੋਣ ਵਾਲਿਆਂ ਵਿੱਚ ਅਗਨੀਵੀਰ ਵਾਯੂ ਦਾਨਿਸ਼ ਆਲਮ, ਅਗਨੀਵੀਰ ਵਾਯੂ ਖੇਮਾਰਾਮ ਕੁਮਾਵਤ, ਸਕੁਆਡਰਨ ਲੀਡਰ ਪ੍ਰਸ਼ਾਂਤ ਸਿੰਘ, ਫਲਾਈਟ ਲੈਫਟੀਨੈਂਟ ਸ਼ੁਭਮ ਕੁਮਾਰ ਅਤੇ ਸਾਰਜੈਂਟ ਜਿਤੇਂਦਰ ਸ਼ਰਮਾ ਸ਼ਾਮਲ ਹਨ।
ਹਾਦਸੇ ਦੀ ਜਾਂਚ ਦੇ ਹੁਕਮ ਜਾਰੀ
ਭਾਰਤੀ ਹਵਾਈ ਸੈਨਾ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਜਹਾਜ਼ ਇੱਕ ਨਿਯਮਤ ਉਡਾਣ ‘ਤੇ ਸੀ। ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਜਹਾਜ਼ ਕਿਸੇ ਤਕਨੀਕੀ ਖ਼ਰਾਬੀ ਕਾਰਨ ਕ੍ਰੈਸ਼ ਹੋਇਆ ਜਾਂ ਖ਼ਰਾਬ ਮੌਸਮ ਇਸ ਦੀ ਵਜ੍ਹਾ ਬਣਿਆ।
ਸ਼ੁਰੂਆਤੀ ਜਾਂਚ ਵਿੱਚ ਹਾਦਸੇ ਦੇ ਅਸਲ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਜਹਾਜ਼ ਜ਼ਮੀਨ ‘ਤੇ ਡਿੱਗਣ ਤੋਂ ਬਾਅਦ ਦੋ ਹਿੱਸਿਆਂ ਵਿੱਚ ਟੁੱਟ ਗਿਆ ਅਤੇ ਅੱਗ ਲੱਗਣ ਕਾਰਨ ਉੱਠੇ ਕਾਲੇ ਧੂੰਏਂ ਨੇ ਆਸਮਾਨ ਨੂੰ ਢੱਕ ਲਿਆ। ਹਵਾਈ ਸੈਨਾ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ