ਅਦਾਲਤ ਸੰਜੈ ਸਿੰਘ ਦੀ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੁਣਾਏਗੀ ਫੈਸਲਾ

0
183


ਨਵੀਂ ਦਿੱਲੀ, 21 ਦਸੰਬਰ

ਦਿੱਲੀ ਦੀ ਇਕ ਅਦਾਲਤ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗਿ੍ਫ਼ਤਾਰ ‘ਆਪ’ ਦੇ ਸੀਨੀਅਰ ਆਗੂ ਸੰਜੇੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਏਗੀ। ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਫੈਸਲਾ ਮੁਲਤਵੀ ਕਰ ਦਿੱਤਾ ਅਤੇ ਕਿਹਾ ਕਿ ਸ਼ੁੱਕਰਵਾਰ ਨੂੰ ਸਾਢੇ ਤਿੰਨ ਵਜੇ ਫੈਸਲਾ ਸੁਣਾਉਣਗੇ। ਅਦਾਲਤ ਨੇ ਸੰਜੇੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ 12 ਦਸੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦਲੀਲਾਂ ਦੌਰਾਨ ਸੰਜੈ ਸਿੰਘ ਵੱਲੋਂ ਸੀਨੀਅਰ ਵਕੀਲ ਮੋਹਿਤ ਮਾਥੁਰ ਨੇ ਜੱਜ ਨੂੰ ਕਿਹਾ ਸੀ ਕਿ ਈਡੀ ਨੇ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਕ ਵਾਰ ਵੀ ਪੁੱਛਗਿੱਛ ਲਈ ਨਹੀਂ ਬੁਲਾਇਆ ਸੀ ਅਤੇ ਉਨ੍ਹਾਂ ਦਾਅਵਾ ਕੀਤਾ ਸੀ ਕਿ ਮੁਲਜ਼ਤ ਤੋਂ ਸਰਕਾਰੀ ਗਵਾਹ ਬਣੇ ਦਿਨੇਸ਼ ਅਰੋੜਾ ਅਤੇ ਹੋਰ ਗਵਾਹਾਂ ਦੇ ਬਿਆਨ ਵੀ ਆਪਾ ਵਿਰੋਧੀ ਹਨ। -ਪੀਟੀਆਈ

 



News Source link
#ਅਦਲਤ #ਸਜ #ਸਘ #ਦ #ਜਮਨਤ #ਦ #ਅਰਜ #ਤ #ਅਜ #ਸਣਏਗ #ਫਸਲ