ਅਧਿਆਪਕਾਂ ਲਈ ਵੱਡੀ ਖੁਸ਼ਖਬਰੀ! ਸੂਬਾ ਸਰਕਾਰ ਨੇ ਲਿਆ ਇਤਿਹਾਸਕ ਫੈਸਲਾ; ਮੁਫ਼ਤ ‘ਚ ਮਿਲੇਗੀ ਇਹ ਸੁਵਿਧਾ…

0
127


Good News For Teachers: ਸੂਬੇ ਦੇ ਲੱਖਾਂ ਅਧਿਆਪਕਾਂ ਲਈ ਇੱਕ ਵੱਡਾ ਅਤੇ ਇਤਿਹਾਸਕ ਫੈਸਲਾ ਲਿਆ ਹੈ, ਜਿਸ ਨਾਲ ਉਨ੍ਹਾਂ ਦੇ ਚਿਹਰੇ ਖੁਸ਼ੀ ਨਾਲ ਖਿੜ੍ਹ ਗਏ ਹਨ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਅਧਿਆਪਕਾਂ ਲਈ ਕੈਸ਼ਲੈੱਸ ਮੈਡੀਕਲ ਸੁਵਿਧਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੰਗਲਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਨਾਲ ਸੂਬੇ ਦੇ ਲਗਭਗ 14 ਲੱਖ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ।

ਮੁਫ਼ਤ ‘ਚ ਮਿਲੇਗੀ ਇਹ ਸੁਵਿਧਾ

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੰਸਦੀ ਮਾਮਲਿਆਂ ਦੇ ਮੰਤਰੀ ਸੁਰੇਸ਼ ਖੰਨਾ ਨੇ ਦੱਸਿਆ ਕਿ ਇਸ ਯੋਜਨਾ ‘ਤੇ ਸੂਬਾ ਸਰਕਾਰ ਕੁੱਲ 358.61 ਕਰੋੜ ਰੁਪਏ ਖਰਚ ਕਰੇਗੀ। ਅਧਿਆਪਕ ਹੁਣ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ (Empaneled) ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ।

ਇਸ ਸਕੀਮ ਵਿੱਚ OPD, ਟੈਸਟ, ਹਸਪਤਾਲ ਵਿੱਚ ਦਾਖ਼ਲਾ ਅਤੇ ਸਰਜਰੀ ਸ਼ਾਮਲ ਹਨ। ਖਾਸ ਗੱਲ ਇਹ ਹੈ ਕਿ ਇਹ ਸੁਵਿਧਾ ਅਧਿਆਪਕਾਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇਗੀ। ਇਸ ਸਕੀਮ ਦੇ ਘੇਰੇ ਵਿੱਚ ਬੇਸਿਕ ਅਤੇ ਸੈਕੰਡਰੀ ਸਿੱਖਿਆ ਵਿਭਾਗ ਦੇ ਕਈ ਵਰਗ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ‘ਚ ਲਗਭਗ 14 ਲੱਖ ਅਧਿਆਪਕ, ਸਕੂਲ ਸਟਾਫ਼ ਤੇ ਮਿਡ-ਡੇ-ਮੀਲ ਰਸੋਈਏ ਵੀ ਸ਼ਾਮਲ ਹਨ।

ਜਾਣੋ ਕਦੋਂ ਹੋਏਗੀ ਲਾਗੂ?

ਸਰਕਾਰ ਨੇ ਇਸ ਯੋਜਨਾ ਨੂੰ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਮਾਰਚ 2026 ਤੱਕ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦਾ ਟੀਚਾ ਰੱਖਿਆ ਗਿਆ ਹੈ। ਅਧਿਆਪਕ ਸੰਗਠਨਾਂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਜੀਵਨ ਬਦਲਣ ਵਾਲਾ ਕਦਮ ਦੱਸਿਆ ਹੈ ਕਿਉਂਕਿ ਇਹ ਉਨ੍ਹਾਂ ਨੂੰ ਮੈਡੀਕਲ ਬਿੱਲਾਂ ਦੀ ਚਿੰਤਾ ਤੋਂ ਮੁਕਤ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link