ਅਪਰਾਧਿਕ ਬਿੱਲ: ਸਥਾਈ ਕਮੇਟੀ ’ਚ ਸ਼ਾਮਲ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਇਤਰਾਜ਼ ਜ਼ਾਹਰ – punjabitribuneonline.com

0
233


ਨਵੀਂ ਦਿੱਲੀ: ਮੁਲਕ ਦੇ ਤਿੰਨ ਅਪਰਾਧਿਕ ਕਾਨੂੰਨਾਂ ਦੀ ਥਾਂ ਲੈਣ ਵਾਲੇ ਤਿੰਨ ਬਿੱਲਾਂ ਦੀ ਜਾਂਚ ਕਰ ਰਹੀ ਸੰਸਦ ਦੀ ਸਥਾਈ ਕਮੇਟੀ ਵਿੱਚ ਸ਼ਾਮਲ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਸ ਕਮੇਟੀ ਦੀ ਕਾਰਜ ਪ੍ਰਣਾਲੀ ’ਤੇ ਇਤਰਾਜ਼ ਜ਼ਾਹਰ ਕੀਤੇ ਹਨ। ਸੂਤਰਾਂ ਮੁਤਾਬਕ ਇਨ੍ਹਾਂ ਸੰਸਦ ਮੈਂਬਰਾਂ ਨੇ ਕਿਹਾ ਕਿ ਮੀਟਿੰਗਾਂ ਦੇ ‘ਮਿੰਟ’ (ਬਿਓਰੇ) ਵੀ ਸਹੀ ਢੰਗ ਨਾਲ ਰਿਕਾਰਡ ਨਹੀਂ ਕੀਤੇ ਜਾ ਰਹੇ। ਉਨ੍ਹਾਂ ਕਮੇਟੀ ਮੁਖੀ ਬ੍ਰਿਜਲਾਲ ਨੂੰ ਸ਼ਿਕਾਇਤ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬੋਲਣ ਲਈ ਪੂਰਾ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ। -ਪੀਟੀਆਈ



News Source link