ਅਮਰੀਕਾ ਤੋਂ 112 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ: ਸਾਕਸ਼ੀ ਸਾਹਨੀ

Must read


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 17 ਫਰਵਰੀ

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ 112 ਹੈ ਅਤੇ ਸਾਰੇ ਹੀ ਸਿਹਤ ਪੱਖੋਂ ਠੀਕ ਹਨ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਇਮੀਗ੍ਰੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਉਸ ਤੋਂ ਬਾਅਦ ਮੈਡੀਕਲ ਤੇ ਹੋਰ ਬਾਕੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਮੁਤਾਬਕ ਵਾਪਸ ਪਰਤੇ ਭਾਰਤੀ ਨਾਗਰਿਕਾਂ ਦੇ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਲੋੜ ਮੁਤਾਬਕ ਸਮਾਨ ਮੁਹੱਈਆ ਕੀਤਾ ਗਿਆ ਹੈ। ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਨਾਗਰਿਕਾਂ ਨੂੰ ਸੜਕ ਰਸਤੇ ਅਤੇ ਬਾਕੀ ਹੋਰ ਸੂਬਿਆਂ ਦੇ ਨਾਗਰਿਕਾਂ ਨੂੰ ਵਿਸ਼ੇਸ਼ ਹਵਾਈ ਉਡਾਣ ਰਾਹੀ ਦਿੱਲੀ ਭੇਜਿਆ ਜਾਵੇਗਾ, ਜਿੱਥੋਂ ਉਹ ਆਪੋ ਆਪਣੇ ਸੂਬਿਆਂ ਵਾਸਤੇ ਰਵਾਨਾ ਹੋਣਗੇ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਵਾਪਸ ਪਰਤੇ ਨਾਗਰਿਕਾਂ ਨੂੰ ਹੱਥਕੜੀਆਂ ਲੱਗੀਆਂ ਹੋਣ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ।



News Source link

- Advertisement -

More articles

- Advertisement -

Latest article