ਅਮਰੀਕਾ: ਨਿੱਕੀ ਹੇਲੀ ਨੇ ਰਾਸ਼ਟਰਪਤੀ ਚੋਣਾਂ ਲਈ ਮੁਹਿੰਮ ਆਰੰਭੀ

Must read


ਚਾਰਲਸਟਨ, 15 ਫਰਵਰੀ

ਅਮਰੀਕਾ ਵਿਚ ਰਿਪਬਲਿਕਨ ਪਾਰਟੀ ਦੀ ਭਾਰਤੀ ਮੂਲ ਦੀ ਨੇਤਾ ਨਿੱਕੀ ਹੇਲੀ ਨੇ 2024 ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ’ਚ ਆਪਣੀ ਦਾਅਵੇਦਾਰੀ ਲਈ ਅੱਜ ਰਸਮੀ ਤੌਰ ’ਤੇ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਪਹਿਲਾਂ ਆਪਣੇ ਆਗੂ ਰਹੇ ਤੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਮੁਕਾਬਲੇ ਖ਼ੁਦ ਨੂੰ ਇਕ ਨੌਜਵਾਨ ਤੇ ਨਵੇਂ ਬਦਲ ਦੇ ਰੂਪ ਵਿਚ ਪੇਸ਼ ਕੀਤਾ ਹੈ। ਹੇਲੀ (51) ਦੱਖਣੀ ਕੈਰੋਲੀਨਾ ਦੀ ਦੋ ਵਾਰ ਗਵਰਨਰ ਰਹੀ ਹੈ ਤੇ ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਰਾਜਦੂਤ ਰਹਿ ਚੁੱਕੀ ਹੈ। ਦੱਖਣੀ ਕੈਰੋਲੀਨਾ ਵਿਚ ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਆਪਣੇ ਉਤਸ਼ਾਹਿਤ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ, ‘ਇਕ ਮਜ਼ਬੂਤ ਅਮਰੀਕਾ ਲਈ…ਮਾਣਮੱਤੇ ਅਮਰੀਕਾ ਲਈ…ਮੈਂ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਦੀ ਦੌੜ ਵਿਚ ਸ਼ਾਮਲ ਹੋ ਗਈ ਹਾਂ।’ ਰਾਸ਼ਟਰਪਤੀ ਚੋਣਾਂ 5 ਨਵੰਬਰ 2024 ਨੂੰ ਹੋਣਗੀਆਂ। -ਪੀਟੀਆਈ





News Source link

- Advertisement -

More articles

- Advertisement -

Latest article