ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਫਰਵਰੀ
ਗੈਰਕਾਨੂੰਨੀ ਪਰਵਾਸੀ ਭਾਰਤੀਆਂ ਦੇ ਦੂਜੇ ਬੈਚ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਸੀ-17 ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚ ਗਿਆ ਹੈ। ਜਹਾਜ਼ ਵਿਚ 116 ਭਾਰਤੀ ਸਵਾਰ ਦੱਸੇ ਜਾਂਦੇ ਹਨ, ਜਿਨ੍ਹਾਂ ਵਿਚ 65 ਪੰਜਾਬੀ ਹਨ। ਪਹਿਲਾਂ ਦੂਜੇ ਬੈਚ ਵਿਚ 119 ਭਾਰਤੀਆਂ ਨੂੰ ਡਿਪੋਰਟ ਕਰਨ ਦਾ ਦਾਅਵਾ ਕੀਤਾ ਗਿਆ ਸੀ।