ਅਰਸ਼ਦੀਪ ਸਿੰਘ ਦਾ ਮੁਹਾਲੀ ਹਵਾਈ ਅੱਡੇ ’ਤੇ ਸ਼ਾਨਦਾਰ ਸਵਾਗਤ

Must read


ਕਰਮਜੀਤ ਸਿੰਘ ਚਿੱਲਾ

ਐੱਸਏਐੱਸ ਨਗਰ (ਮੁਹਾਲੀ), 6 ਜੁਲਾਈ

ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦੇ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਅੱਜ ਦੇਰ ਸ਼ਾਮ ਮੁਹਾਲੀ ਦੇ ਹਵਾਈ ਅੱਡੇ ਉੱਤੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਐੱਸਐੱਸਪੀ ਮੁਹਾਲੀ ਡਾ. ਸੰਦੀਪ ਗਰਗ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ ਹਰਭਿੰਦਰ ਸਿੰਘ ਦੀ ਅਗਵਾਈ ਹੇਠ ਵਿਭਾਗੀ ਕਰਮਚਾਰੀ, ਪੰਜਾਬ ਕਿੰਗਜ਼ ਟੀਮ ਦੇ ਪ੍ਰਬੰਧਕ, ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ, ਅਰਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਦੋਸਤਾਂ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਢੋਲ-ਢਮੱਕਿਆਂ ’ਤੇ ਭੰਗੜਾ ਪਾ ਕੇ ਅਰਸ਼ਦੀਪ ਦਾ ਸਵਾਗਤ ਕੀਤਾ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਰਸ਼ਦੀਪ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ ਗਿਆ।



News Source link

- Advertisement -

More articles

- Advertisement -

Latest article