ਗੁਹਾਟੀ, 8 ਸਤੰਬਰ
ਅਸਾਮ ਕਾਂਗਰਸ ਇਕਾਈ ਦੇ ਸਾਬਕਾ ਪ੍ਰਧਾਨ ਰਿਪੁਨ ਬੋਰਾ ਨੇ ਅੱਜ ਕਾਂਗਰਸ ’ਚ ਵਾਪਸੀ ਕੀਤੀ ਹੈ। ਉਨ੍ਹਾਂ ਨੇ ਹਾਲ ਹੀ ਵਿਚ ਤ੍ਰਿਣਮੂਲ ਕਾਂਗਰਸ ਦੀ ਸੂਬਾ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਆਲ ਇੰਡੀਆ ਕਾਂਗਰਸ ਕਮੇਟੀ ਦੇ ਅਸਾਮ ਦੇ ਇੰਚਾਰਜ ਜਨਰਲ ਸਕੱਤਰ ਜਿਤੇਂਦਰ ਸਿੰਘ ਨੇ ਚਰਾਈਦੇਓ ਵਿੱਚ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਸ਼ੁਰੂਆਤ ਵਿੱਚ ਬੋਰਾ ਦਾ ਪਾਰਟੀ ਵਿੱਚ ਵਾਪਸੀ ’ਤੇ ਸਵਾਗਤ ਕੀਤਾ। ਬੋਰਾ ਨੇ ਕਿਹਾ, ‘‘ਅਸਾਮ ਦੇ ਲੋਕ ਭਾਜਪਾ ਸਰਕਾਰ ਦੇ ਕੁਸ਼ਾਸਨ ਤੋਂ ਤੰਗ ਆ ਚੁੱਕੇ ਹਨ। ਅਸੀਂ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਸੱਤਾਧਾਰੀ ਗੱਠਜੋੜ ਦੇ ਭ੍ਰਿਸ਼ਟਾਚਾਰ ਅਤੇ ਫਿਰਕਾਪ੍ਰਸਤੀ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨ ਲਈ ਮਿਲ ਕੇ ਕੰਮ ਕਰਾਂਗੇ।’’ ਬੋਰਾ ਦੇ ਨਾਲ ਤ੍ਰਿਣਮੂਲ ਕਾਂਗਰਸ ਦੀ ਸੂਬਾ ਇਕਾਈ ਦੇ ਕਈ ਉੱਚ ਅਹੁਦੇਦਾਰ ਵੀ ਕਾਂਗਰਸ ਵਿੱਚ ਸ਼ਾਮਲ ਹੋਏ। -ਪੀਟੀਆਈ