ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਪਰੈਲ
ਪੰਜਾਬ ਸਰਕਾਰ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਦੀ ਸੇਵਾਮੁਕਤੀ ਤੋਂ ਬਾਅਦ ਸੀਨੀਅਰ ਆਈਏਐੱਸ ਅਧਿਕਾਰੀ ਰਾਮਵੀਰ ਸਿੰਘ ਨੂੰ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ। ਸ੍ਰੀ ਰਾਮਵੀਰ ਮੌਜੂਦਾ ਸਮੇਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਜਿਨ੍ਹਾਂ ਨੂੰ ਇਹ ਵਾਧੂ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਈਏਐੱਸ ਅਧਿਕਾਰੀ ਰਾਮਵੀਰ ਸਿੰਘ ਸਾਲ 2009 ਦੇ ਆਈਏਐੱਸ ਅਧਿਕਾਰੀ ਹਨ। ਉਹ ਪੰਜਾਬ ਵਿੱਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਹਨ।