ਆਈਪੀਐੱਲ: ਸਨਰਾਈਜ਼ਰਜ਼ ਹੈਦਰਾਬਾਦ ਦੀ ਰੋਮਾਂਚਕ ਜਿੱਤ

Must read


ਚੰਡੀਗੜ੍ਹ, 9 ਅਪਰੈਲ

ਸਨਰਾਈਜ਼ਰਜ਼ ਹੈਦਰਾਬਾਦ ਨੇ ਚੰਡੀਗੜ੍ਹ ਨੇੜੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਕੌਮਾਂਤਰੀ ਕ੍ਰਿਕਟ ਸਟੇਡੀਅਮ ’ਚ ਖੇਡੇ ਗਏ ਆਈਪੀਐੱਲ ਮੈਚ ’ਚ ਪੰਜਾਬ ਕਿੰਗਜ਼ ਨੂੰ 2 ਦੌੜਾਂ ਨਾਲ ਹਰਾ ਦਿੱਤਾ। ਹੈਦਰਾਬਾਦ ਵੱਲੋਂ ਮਿਲੇ 183 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਕਿੰਗਜ਼ ਟੀਮ 6 ਵਿਕਟਾਂ ਗੁਆ ਕੇ 180 ਦੌੜਾਂ ਹੀ ਬਣਾ ਸਕੀ। ਸ਼ਸਾਂਕ ਸਿੰਘ ਨੇ 25 ਗੇਂਦਾਂ ’ਤੇ 46 ਦੌੜਾਂ ਤੇ ਆਸ਼ੂਤੋਸ਼ ਸ਼ਰਮਾ ਨੇ 15 ਗੇਂਦਾਂ ’ਤੇ 33 ਦੌੜਾਂ ਬਣਾਉਂਦਿਆਂ ਟੀਮ ਨੂੰ ਜਿਤਾਉਣ ਲਈ ਪੂਰੀ ਵਾਹ ਲਾਈ ਪਰ ਉਹ ਸਫਲ ਨਾ ਹੋ ਸਕੇ। ਪੰਜਾਬ ਵੱਲੋਂ ਪ੍ਰਭਸਿਮਰਨ ਸਿੰਘ ਨੇ 29, ਸਿਕੰਦਰ ਰਜ਼ਾ ਨੇ 28 ਤੇ ਜਿਤੇਸ਼ ਸ਼ਰਮਾ ਨੇ 19 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਸਨਰਾਈਜ਼ਰਜ਼ ਹੈਦਰਾਬਾਦ ਨੇ ਨਿਰਧਾਰਿਤ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 182 ਦੌੜਾਂ ਬਣਾਈਆਂ। –ਏਜੰਸੀ



News Source link

- Advertisement -

More articles

- Advertisement -

Latest article