ਆਈਪੀਐੱਸ ਅਧਿਕਾਰੀ ਰਾਜਵਿੰਦਰ ਸਿੰਘ ਭੱਟੀ ਸੀਆਈਐੱਸਐੱਫ ਦੇ ਡਾਇਰੈਕਟਰ ਜਨਰਲ ਨਿਯੁਕਤ – Punjabi Tribune

Must read


ਨਵੀਂ ਦਿੱਲੀ, 28 ਅਗਸਤ

ਸੀਨੀਅਰ ਆਈਪੀਐੱਸ ਅਧਿਕਾਰੀ ਰਾਜਵਿੰਦਰ ਸਿੰਘ ਭੱਟੀ ਨੂੰ ਅੱਜ ਕੇਂਦਰੀ ਇੰਡਸਟਰੀਅਲ ਸੁਰੱਖਿਆ ਬਲ (ਸੀਆਈਐੱਸਐੱਫ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸੀਨੀਅਰ ਆਈਪੀਐੱਸ ਅਧਿਕਾਰੀ ਦਲਜੀਤ ਸਿੰਘ ਚੌਧਰੀ ਨੂੰ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਮੁਖੀ ਲਗਾਇਆ ਗਿਆ ਹੈ।

ਭੱਟੀ 1990 ਬੈਚ ਦੇ ਬਿਹਾਰ ਕੇਡਰ ਦੇ ਆਈਪੀਐੱਸ ਅਧਿਕਾਰੀ ਹਨ। ਉਨ੍ਹਾਂ ਦੀ ਇਹ ਨਿਯੁਕਤੀ ਅਹੁਦੇ ਦਾ ਚਾਰਜ ਸੰਭਾਲਣ ਤੋਂ ਸੇਵਾਮੁਕਤੀ ਦੀ ਤਰੀਕ 30 ਸਤੰਬਰ 2025 ਤੱਕ ਕੀਤੀ ਗਈ ਹੈ। ਇਸੇ ਤਰ੍ਹਾਂ ਦਲਜੀਤ ਸਿੰਘ ਚੌਧਰੀ ਜੋ ਕਿ ਇਸ ਵੇਲੇ ਸਸ਼ਸਤਰ ਸੀਮਾ ਬਲ (ਐੱਸਐੱਸਬੀ) ਦੇ ਮੁਖੀ ਹਨ, ਨੂੰ ਉਨ੍ਹਾਂ ਦੀ ਸੇਵਾਮੁਕਤੀ ਦੀ ਤਰੀਕ 30 ਨਵੰਬਰ 2025 ਤੱਕ ਬੀਐੱਸਐੱਫ ਦਾ ਡਾਇਰੈਕਟਰ ਜਨਰਲ ਲਗਾਇਆ ਗਿਆ ਹੈ। ਚੌਧਰੀ 1990 ਬੈਚ ਦੇ ਉੱਤਰ ਪ੍ਰਦੇਸ਼ ਕੇਡਰ ਦੇ ਆਈਪੀਐੱਸ ਅਧਿਕਾਰੀ ਹਨ। -ਪੀਟੀਆਈ



News Source link

- Advertisement -

More articles

- Advertisement -

Latest article