ਆਡੀਓ ਲੀਕ: ਕਾਂਗਰਸ ਵੱਲੋਂ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 12 ਸਤੰਬਰ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਲੀਕ ਹੋਈ ਆਡੀਓ ਕਲਿੱਪ ਨਾਲ ‘ਆਪ’ ਸਰਕਾਰ ਲਈ ਨਵਾਂ ਸਿਆਸੀ ਸੰਕਟ ਖੜ੍ਹਾ ਹੋ ਗਿਆ ਹੈ। ਖੁਰਾਕ ਤੇ ਸਪਲਾਈ ਵਿਭਾਗ ਬਾਬਤ ਸੌਦੇਬਾਜ਼ੀ ਵੱਲ ਸੰਕੇਤ ਕਰਦੀ ਇਸ ਕਥਿਤ ਆਡੀਓ ਕਲਿੱਪ ਦੇ ਲੀਕ ਹੋਣ ਮਗਰੋਂ ਉਨ੍ਹਾਂ ਦੇ ਓਐੱਸਡੀ ਦਰਮਿਆਨ ਗੱਲਬਾਤ ਹੋਣ ਦੀ ਗੱਲ ਆਖੀ ਜਾ ਰਹੀ ਹੈ, ਜਿਸ ਦੀ ਪੁਸ਼ਟੀ ਹੋਣੀ ਬਾਕੀ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਸਰਾਰੀ ਨੂੰ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ। ਸ੍ਰੀ ਬਾਜਵਾ ਨੇ ਆਡੀਓ ਕਲਿੱਪ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੈਬਨਿਟ ਮੰਤਰੀ ਸਰਾਰੀ ਨੂੰ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। 





News Source link

- Advertisement -

More articles

- Advertisement -

Latest article