ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਿਆ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਮਈ

ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅੱਜ ਪਾਰਟੀ ਵਿੱਚੋਂ ਕੱਢ ਦਿੱਤਾ। ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਤੁਰੰਤ ਰੱਦ ਕਰ ਦਿੱਤੀ। ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਫ਼ੈਸਲਾ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਨੇ ਇਹ ਫ਼ੈਸਲਾ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਹੈ।



News Source link

- Advertisement -

More articles

- Advertisement -

Latest article