ਆਨੰਦਪੁਰ ਸਾਹਿਬ ਵਿੱਚ ਕਤਲ ਕੀਤੇ ਪ੍ਰਦੀਪ ਸਿੰਘ ਦਾ ਜੱਦੀ ਪਿੰਡ ’ਚ ਸਸਕਾਰ

Must read


ਨਿੱਜੀ ਪੱਤਰ ਪ੍ਰੇਰਕ

ਗੁਰਦਾਸਪੁਰ , 11 ਮਾਰਚ

ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਦੌਰਾਨ ਕਤਲ ਕੀਤੇ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਨੌਜਵਾਨ ਪ੍ਰਦੀਪ ਸਿੰਘ (24) ਦਾ ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਵੱਖ-ਵੱਖ ਸਿਆਸੀ ਅਤੇ ਨਿਹੰਗ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਮ੍ਰਿਤਕ ਪ੍ਰਦੀਪ ਸਿੰਘ ਦੇ ਪਿਤਾ ਸੂਬੇਦਾਰ ਮੇਜਰ ਗੁਰਬਖ਼ਸ਼ ਸਿੰਘ ਨੇ ਉਸ ਨੂੰ ਮੁੱਖ ਅਗਨੀ ਦਿੱਤੀ।





News Source link

- Advertisement -

More articles

- Advertisement -

Latest article