‘ਆਪ’ ਆਗੂ ਵੱਲੋਂ ਭਾਜਪਾ ਦੀ ਆਲੋਚਨਾ

Must read


ਪੱਤਰ ਪ੍ਰੇਰਕ

ਨਵੀਂ ਦਿੱਲੀ, 20 ਅਪਰੈਲ

ਆਮ ਆਦਮੀ ਪਾਰਟੀ ਨੇ ਜੇਲ੍ਹ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਸੁਲਿਨ ਨਾ ਦੇਣ ’ਤੇ ਸਵਾਲ ਖੜ੍ਹੇ ਕੀਤੇ ਹਨ। ‘ਆਪ’ ਦੇ ਸੀਨੀਅਰ ਆਗੂ ਦਿਲੀਪ ਪਾਂਡੇ ਨੇ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਨੂੰ ਆਪਣੀ ਇਨਸੁਲਿਨ ਬੰਦ ਕਰ ਕੇ ਹੌਲੀ-ਹੌਲੀ ਮੌਤ ਦੇਣ ਦੀ ਕੋਝੀ ਸਾਜ਼ਿਸ਼ ਰਚ ਰਹੀ ਹੈ ਕਿਉਂਕਿ ਹਰ ਕੋਈ ਜਾਣਦਾ ਹੈ ਕਿ ਜੇਕਰ ਸ਼ੂਗਰ ਦੇ ਮਰੀਜ਼ ਨੂੰ ਇਨਸੁਲਿਨ ਨਾ ਦਿੱਤੀ ਜਾਵੇ ਤਾਂ ਉਸ ਦੀਆਂ ਅੱਖਾਂ, ਗੁਰਦੇ ਅਤੇ ਜਿਗਰ ਹੌਲੀ-ਹੌਲੀ ਖਰਾਬ ਹੋ ਜਾਂਦੇ ਹਨ। ਇਹ ਦਰਜਨਾਂ ਹੋਰ ਬਿਮਾਰੀਆਂ ਨੂੰ ਵੀ ਸੱਦਾ ਦਿੰਦਾ ਹੈ। ਜੇਲ੍ਹ ਪ੍ਰਸ਼ਾਸਨ ਅਤੇ ਐੱਲਜੀ ਇਹ ਫੈਸਲਾ ਨਹੀਂ ਕਰ ਸਕਦੇ ਕਿ ਅਰਵਿੰਦ ਕੇਜਰੀਵਾਲ ਨੂੰ ਇਨਸੁਲਿਨ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਤਾਂ ਦੇਸ਼ ਦੇ ਲੋਕ ਭਾਜਪਾ ਨੂੰ ਕਦੇ ਮੁਆਫ ਨਹੀਂ ਕਰਨਗੇ।



News Source link

- Advertisement -

More articles

- Advertisement -

Latest article