ਨਵੀਂ ਦਿੱਲੀ 6 ਜੂਨ
ਲੋਕ ਸਭਾ ਚੋਣਾਂ ਤੋਂ ਬਾਅਦ ਦਿੱਲੀ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਚਰਚਾ ਕਰਨ ਅਤੇ ਅੱਗੇ ਦੀ ਰਣਨੀਤੀ ਉਲੀਕਣ ਲਈ ਇੰਡੀਆ ਗੱਠਜੋੜ ਨੇ ਇੱਥੇ ਮੀਟਿੰਗ ਬੁਲਾਈ। ਮੀਟਿੰਗ ਵਿੱਚ ਏ.ਆਈ.ਸੀ.ਸੀ ਦੇ ਜਨਰਲ ਸਕੱਤਰ ਅਤੇ ਦਿੱਲੀ ਦੇ ਇੰਚਾਰਜ ਦੀਪਕ ਬਾਬਰੀਆ ਵੀ ਮੌਜੂਦ ਸਨ। ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਕਾਂਗਰਸ ਨਾਲ ਗਠਜੋੜ ਸਿਰਫ ਲੋਕ ਸਭਾ ਚੋਣਾਂ ਲਈ ਸੀ। ਉਨ੍ਹਾਂ ਸੰਕੇਤ ਦਿੱਤਾ ਕਿ ਸ਼ਹਿਰ ਵਿੱਚ ਸੱਤਾਧਾਰੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਕੱਲੇ ਹੀ ਉਤਰੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪਾਰਟੀ ਵਿਧਾਇਕਾਂ ਅਤੇ ਸੀਨੀਅਰ ਨੇਤਾਵਾਂ ਦੀ ਬੈਠਕ ਤੋਂ ਬਾਅਦ ਰਾਏ ਨੇ ਦੱਸਿਆ ਕਿ ਕਈ ਪਾਰਟੀਆਂ ਨੇ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਅਤੇ ‘ਆਪ’ ਵੀ ਇਸ ਦਾ ਹਿੱਸਾ ਸੀ। ਫਿਲਹਾਲ, ਦਿੱਲੀ ਵਿਧਾਨ ਸਭਾ ਚੋਣਾਂ ਲਈ ਕੋਈ ਗਠਜੋੜ ਨਹੀਂ ਹੈ। -ਪੀਟੀਆਈ