ਆਬਕਾਰੀ ਘੁਟਾਲਾ: ਸੁਪਰੀਮ ਕੋਰਟ ਵੱਲੋਂ ਕਾਰੋਬਾਰੀ ਢੱਲ ਦੀ ਅਰਜ਼ੀ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ

Must read


ਨਵੀਂ ਦਿੱਲੀ, 24 ਸਤੰਬਰ

ਸੁਪਰੀਮ ਕੋਰਟ ਨੇ ਅੱਜ ਕਾਰੋਬਾਰੀ ਅਮਨਦੀਪ ਸਿੰਘ ਢੱਲ ਦੀ ਉਸ ਅਪੀਲ ’ਤੇ ਤੁਰੰਤ ਸੁਣਵਾਈ ਤੋਂ ਨਾਂਹ ਕਰ ਦਿੱਤੀ ਜਿਸ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ’ਚ ਉਸ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਢੱਲ ਵੱਲੋਂ ਪੇਸ਼ ਵਕੀਲ ਅਭਿਸ਼ੇਕ ਸਿੰਘਵੀ ਨੇ ਅਪੀਲ ’ਤੇ ਜਲਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਜਿਸ ਨੂੰ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨਾਮਨਜ਼ੂਰ ਕਰ ਦਿੱਤਾ। ਬੈਂਚ ਨੇ ਆਖਿਆ, ‘‘ਸਾਨੂੰ ਹੋਰ ਗਰੀਬ ਮੁਕੱਦਮੇਬਾਜ਼ਾਂ ਬਾਰੇ ਵੀ ਸੋਚਣਾ ਪਵੇਗਾ। ਅਸੀਂ ਸਿਖਰਲੀ ਅਦਾਲਤ ਦੀ ਪ੍ਰਕਿਰਿਆ ਨੂੰ ਦਰਕਿਨਾਰ ਨਹੀਂ ਕਰ ਸਕਦੇ।’’ ਸੀਬੀਆਈ ਨੇ ਢੱਲ ਨੂੰ ਪਿਛਲੇ ਸਾਲ ਅਪਰੈਲ ਮਹੀਨੇ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ

 



News Source link

- Advertisement -

More articles

- Advertisement -

Latest article