ਨਵੀਂ ਦਿੱਲੀ, 3 ਜੂਨ
ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐਸ ਨੇਤਾ ਕੇ ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੇ ਪਹਿਲੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਹਿਰਾਸਤ ਵਿੱਚ ਵਾਧਾ ਕਰ ਦਿੱਤਾ।