ਆਮ ਆਦਮੀ ਪਾਰਟੀ ਨੇ ਯੂਸੀਸੀ ਨੂੰ ਸਿਧਾਂਤਕ ਸਮਰਥਨ ਦਿੱਤਾ

0
240


ਨਵੀਂ ਦਿੱਲੀ, 28 ਜੂਨ

ਆਮ ਆਦਮੀ ਪਾਰਟੀ (ਆਪ) ਨੇ ਅੱਜ ਸਾਂਝੇ ਸਿਵਲ ਕੋਡ (ਯੂਸੀਸੀ) ਨੂੰ ਆਪਣਾ ਸਿਧਾਂਤਕ ਸਮਰਥਨ ਦਿੱਤਾ ਪਰ ਕਿਹਾ ਕਿ ਇਸ ਨੂੰ ਸਾਰੀਆਂ ਸਬੰਧਤ ਧਿਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਹੀ ਸਹਿਮਤੀ ਨਾਲ ਲਿਆਂਦਾ ਜਾਣਾ ਚਾਹੀਦਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਕਿਹਾ ਕਿ ਸਰਕਾਰ ਨੂੰ ਇਸ ਤਜਵੀਜ਼ ’ਤੇ ਸਿਆਸੀ ਪਾਰਟੀਆਂ ਅਤੇ ਗੈਰ-ਸਿਆਸੀ ਸੰਗਠਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ।



News Source link