ਆਰਐੱਸਐੱਸ ਵੱਲੋਂ ਮਨੀਪੁਰ ’ਚ ਸ਼ਾਂਤੀ ਕਾਇਮ ਰੱਖਣ ਦੀ ਅਪੀਲ

Must read


ਨਵੀਂ ਦਿੱਲੀ, 18 ਜੂਨ

ਆਰਐੱਸਐੱਸ ਨੇ ਹਿੰਸਾ ਦੇ ਝੰਬੇ ਮਨੀਪੁਰ ਵਿੱਚ ਅਮਨ ਤੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਸੰਘ ਦੇ ਜਨਰਲ ਸਕੱਤਰ ਦੱਤਾਤ੍ਰੇਅ ਹੋਸਾਬਲੇ ਨੇ ਕਿਹਾ ਕਿ ਮਨੀਪੁਰ ਵਿੱਚ ਅਸ਼ਾਂਤੀ ਅਤੇ ਹਿੰਸਾ ਦਾ ਦੌਰ ਅਜੇ ਤੱਕ ਨਾ ਰੁਕਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ, ਸਥਾਨਕ ਪ੍ਰਸ਼ਾਸਨ ਤੇ ਪੁਲੀਸ ਨੂੰ ਹਰ ਸੰਭਵ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਮਨੀਪੁਰ ਵਿੱਚ ਸ਼ਾਂਤੀ ਬਹਾਲ ਹੋ ਸਕੇ। ਆਰਐੱਸਐੱਸ ਇਸ ਸੰਕਟ ਦੀ ਘੜੀ ਵਿਚ ਘਰੋਂ ਬੇਘਰ ਹੋਏ ਲੋਕਾਂ ਦੇ ਨਾਲ ਖੜ੍ਹੀ ਹੈ। ਹੋਸਾਬਲੇ ਅਨੁਸਾਰ ਜਮਹੂਰੀਅਤ ਵਿੱਚ ਹਿੰਸਾ ਤੇ ਨਫ਼ਰਤ ਲਈ ਕੋਈ ਥਾਂ ਨਹੀਂ ਅਤੇ ਆਪਸੀ ਗੱਲਬਾਤ ਤੇ ਭਾਈਚਾਰਕ ਸਾਂਝ ਦੇ ਪ੍ਰਗਟਾਵੇ ਨਾਲ ਹੀ ਸਮੱਸਿਆ ਦਾ ਹੱਲ ਸੰਭਵ ਹੈ। ਇਸ ਨੂੰ ਮੈਤੇਈ ਭਾਈਚਾਰੇ ਵਿਚ ਅਸੁਰੱਖਿਆ ਦੀ ਭਾਵਨਾ, ਬੇਬਸੀ ਅਤੇ ਕੁਕੀ ਭਾਈਚਾਰੇ ਦੇ ਅਸਲ ਫ਼ਿਕਰਾਂ ਨੂੰ ਮੁਖਾਤਿਬ ਹੋ ਕੇ ਹੱਲ ਕੀਤਾ ਜਾ ਸਕਦਾ ਹੈ। ਆਰਐੱਸਐੱਸ ਨੇ ਸਥਾਨਕ ਪ੍ਰਸ਼ਾਸਨ, ਪੁਲੀਸ, ਫੌਜ ਅਤੇ ਕੇਂਦਰੀ ਏਜੰਸੀਆਂ ਸਮੇਤ ਸਰਕਾਰ ਨੂੰ ਮਨੀਪੁਰ ਵਿੱਚ ਹਿੰਸਾ ਨੂੰ ਤੁਰੰਤ ਰੋਕਣ ਲਈ ਮਦਦ ਦੀ ਅਪੀਲ ਕੀਤੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article