ਆਵਾਜਾਈ ’ਚ ਸੁਧਾਰ ਲਿਆਉਣ ਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਪੁਲੀਸ ਤੇ ਲੋਕਾਂ ਦੀ ਮੀਟਿੰਗ

Must read


ਪੱਤਰ ਪ੍ਰੇਰਕ

ਨਥਾਣਾ, 30 ਨਵੰਬਰ

ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਨੂੰ ਠੱਲ੍ਹ ਪਾਉਣ ਵਾਸਤੇ ਆਮ ਲੋਕਾਂ ਦਾ ਸਹਿਯੋਗ ਲੈਣ ਲਈ ਇਥੇ ਪੁਲੀਸ ਪਬਲਿਕ ਮਿਲਣੀ ਹੋਈ। ਇਸ ਮੀਟਿੰਗ ’ਚ ਸਾਬਕਾ ਕੌਂਸਲਰ ਅਤੇ ਦੋ ਦਰਜਨ ਤੋਂ ਵੱਧ ਪ੍ਰਮੁੱਖ ਵਿਅਕਤੀ ਹਾਜ਼ਰ ਹੋਏ। ਉਪ ਕਪਤਾਨ ਪੁਲੀਸ ਰਵਿੰਦਰ ਸਿੰਘ ਅਤੇ ਥਾਣਾ ਮੁਖੀ ਹਰਜੀਤ ਸਿੰਘ ਨੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋਕਾਂ ਤੋਂ ਸਮਰਥਨ ਮੰਗਿਆ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਅਤੇ ਅਮਨ ਸ਼ਾਂਤੀ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲੀਸ ਅਤੇ ਆਮ ਲੋਕਾਂ ਵਿਚਕਾਰ ਨੇੜਤਾ ਹੋਣੀ ਚਾਹੀਦੀ ਹੈ। ਉਨ੍ਹਾਂ ਪੁਲੀਸ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਪੁਲੀਸ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਅਮਨ ਸ਼ਾਂਤੀ ਭੰਗ ਕਰਨ ਅਤੇ ਸਹਿਮ ਦਾ ਮਾਹੌਲ ਪੈਦਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰੈਕਟਰਾਂ ’ਤੇ ਉੱਚੀ ਆਵਾਜ਼ ਵਿੱਚ ਸਪੀਕਰ ਵਜਾਉਣ ਅਤੇ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਪਾਉਣ ਵਾਲਿਆਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਵਾਨ ਹੋ ਰਹੇ ਬੱਚਿਆਂ ਦੀਆਂ ਸਰਗਰਮੀਆਂ ਨੂੰ ਲਗਾਤਾਰ ਵਾਚਦੇ ਰਹਿਣ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਛੋਟੇ ਮੋਟੇ ਝਗੜਿਆਂ ’ਚ ਉਲਝਣ ਤੋਂ ਬਚਾਇਆ ਜਾ ਸਕੇ।



News Source link

- Advertisement -

More articles

- Advertisement -

Latest article