ਖੇਡਾਂ ਆਸ਼ੂ ਵੱਲੋਂ ਰਾਹੁਲ ਗਾਂਧੀ ਨਾਲ ਉਪ ਚੋਣਾਂ ਬਾਰੇ ਵਿਚਾਰ-ਵਟਾਂਦਰਾ By Mehra Media Team March 23, 2025 0 151 Share FacebookXPinterestWhatsApp Must read ਅਗਲੇ 24 ਘੰਟਿਆਂ ‘ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ… November 17, 2026 Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ… November 17, 2026 ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ November 17, 2026 Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ... November 17, 2026 Mehra Media Teamhttps://punjabimedia.in ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 22 ਮਾਰਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਲੀ ਵਿੱਚ ਕਾਂਗਰਸੀ ਆਗੂ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਆਗਾਮੀ ਲੁਧਿਆਣਾ ਪੱਛਮੀ ਉੱਪ ਚੋਣ ਲਈ ਚਰਚਾ ਕੀਤੀ। ਨਾਲ ਹੀ ਉਨ੍ਹਾਂ ਨੇ ਉੱਥੇ 2027 ਦੀ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਤੋਂ ਪਹਿਲਾਂ ਆਸ਼ੂ ਨੂੰ ਲੈ ਕੇ ਕਈ ਚਰਚਾਵਾਂ ਸਿਆਸੀ ਗਲਿਆਰਾਂ ਵਿੱਚ ਚੱਲ ਰਹੀਆਂ ਸਨ ਕਿ ਉਨ੍ਹਾਂ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨਾਲ ਮਤ-ਭੇਦ ਹਨ, ਕਈ ਪਾਸੇ ਚਰਚਾਵਾਂ ਸਨ ਕਿ ਉਹ ਦੂਜੀ ਪਾਰਟੀ ਵਿੱਚ ਜਾ ਸਕਦੇ ਹਨ, ਪਰ ਅੱਜ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਫੋਟੋ ਪਾ ਕੇ ਸਾਰੀਆਂ ਅਟਕਲਾਂ ’ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਪੱਛਮੀ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਐਲਾਨ ਦਿੱਤੀ ਗਈ ਸੀ। ‘ਆਪ’ ਨੇ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਹੁਣ ਚਰਚਾ ਹੈ ਕਿ ਪਿਛਲੇ ਤਿੰਨ ਵਾਰ ਤੋਂ ਇਸੇ ਹਲਕੇ ਤੋਂ ਚੋਣ ਲੜ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਕਾਂਗਰਸ ਤੋਂ ਉਮੀਦਵਾਰ ਹੋ ਸਕਦੇ ਹਨ ਅਤੇ ਭਾਜਪਾ ਵੀ ਇਸ ਸੀਟ ਤੋਂ ਹਿੰਦੂ ਚਿਹਰੇ ਦੀ ਭਾਲ ਕਰ ਰਹੀ ਹੈ। ਇਸ ਸੀਟ ’ਤੇ ਮੁਕਾਬਲਾ ਦਿਲਚਸਪ ਹੋ ਸਕਦਾ ਹੈ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਇੱਕ ਫੋਟੋ ਪੋਸਟ ਕਰਕੇ ਲਿਖਿਆ ਕਿ ਮੈਂ ਜੋ ਹਾਂ ਉਹੀ ਹਾਂ…ਕਾਂਗਰਸ ਵਰਕਰ। ਨਾਲ ਹੀ ਲਿੱਖਿਆ ਹੈ ਕਿ ਪੰਜਾਬ ਵਿੱਚ ਤਬਦੀਲੀ ਦੀਆਂ ਹਵਾਵਾਂ ਪੱਛਮ ਤੋਂ ਵਗਣਗੀਆਂ, ਲੁਧਿਆਣਾ ਪੱਛਮ ਤੋ ਅਤੇ 2027 ਤੱਕ ਪੂਰੇ ਪੰਜਾਬ ਵਿੱਚ ਫੈਲ ਜਾਣਗੀਆਂ ! ਕਾਂਗਰਸ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤੀ ਨਾਲ ਵਾਪਸ ਆ ਰਹੀ ਹੈ । ਇਸ ਮੌਕੇ ਗੱਲਬਾਤ ਕਰਦੇ ਹੋਏ ਆਸ਼ੂ ਨੇ ਕਿਹਾ ਕਿ ਉਨ੍ਹਾਂ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ, ਜੋ ਉਨ੍ਹਾਂ ਦੇ ਹਰ ਮੁਸ਼ਕਲ ਦੇ ਸਮੇਂ ’ਚ ਹਮੇਸ਼ਾ ਉਨ੍ਹਾਂ ਨਾਲ ਚੱਟਾਨ ਵਾਂਗ ਖੜੇ ਰਹੇ ਹਨ। ਰਾਹੁਲ ਗਾਂਧੀ ਦੀ ਪੰਜਾਬ ਅਤੇ ਕਾਂਗਰਸ ਪਾਰਟੀ ਪ੍ਰਤੀ ਵਚਾਬੱਧਤਾ ਨਵੀਂ ਊਰਜਾ ਅਤੇ ਤਾਕਤ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਦਵਾਈਆਂ ਕਿ ਪੰਜਾਬ ਕਾਂਗਰਸ ਮੁੜ ਲੜਨ ਲਈ ਤਿਆਰ ਹੈ ਤਾਂ ਕਿ ਲੋਕਾਂ ਨੂੰ ਮਜਬੂਤ ਲੀਡਰਸ਼ਿਪ ਦੀ ਅਗਵਾਈ ਦਿੱਤੀ ਜਾਵੇ ਜਿਸ ਦੀ ਅੱਜ ਪੰਜਾਬ ਨੂੰ ਬੇਹੱਦ ਜ਼ਰੂਰੀ ਹੈ ਤੇ ਉਹ ਸਿਰਫ਼ ਤੇ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ। ਸਾਬਕਾ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਆਮ ਆਦਮੀ ਪਾਰਟੀ ਸਰਕਾਰ ਦੇ ਹੇਠਾਂ ਪੂਰੀ ਤਰ੍ਹਾਂ ਪ੍ਰਸ਼ਾਸਨਿਕ ਬਰਬਾਦੀ ਦਾ ਸਾਹਮਣਾ ਕਰ ਰਿਹਾ ਹੈ, ਕਾਨੂੰਨੀ ਵਿਵਸਥਾ ਢਹਿ-ਢੇਰੀ ਹੋ ਗਈ ਹੈ, ਗੈਂਗਸਟਰਵਾਦ ’ਚ ਵਾਧਾ ਹੋ ਰਿਹਾ ਹੈ ਅਤੇ ਵਪਾਰੀ ਭਾਈਚਾਰਾ ਸਰਕਾਰ ਦੀਆਂ ਮਾੜੀਆ ਨੀਤੀਆਂ ਕਾਰਨ ਪੰਜਾਬ ਤੋਂ ਬਾਹਰ ਜਾ ਰਿਹਾ ਹੈ। ਪੰਜਾਬ ਦੇ ਲੋਕ ਇਸ ਗੱਲ ਲਈ ਵੀ ਹੈਰਾਨ ਹਨ ਕਿ ਆਖਿਰਕਾਰ ਸੂਬੇ ਨੂੰ ਕੌਣ ਚਲਾ ਰਿਹਾ ਹੈ? ਭਗਵੰਤ ਮਾਨ ਜਾਂ ਅਰਵਿੰਦ ਕੇਜਰੀਵਾਲ ? ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਨੂੰ ਸੰਕਟ ’ਚੋਂ ਕੱਢਣ ਦੀ ਥਾਂ ਲੋਕਾਂ ਦੁਆਰਾ ਦਿੱਤੇ ਫਤਵੇ ਨਾਲ ਖੇਡਾਂ ਖੇਡ ਰਹੀ ਹੈ। ਉਨ੍ਹਾਂ ਕਿਹਾ ਇੱਕ ਵਿਧਾਨ ਸਭਾ ਦੀ ਉੱਪ ਚੋਣ ’ਤੇ ਲੜਨ ਲਈ ਰਾਜ ਸਭਾ ਦੇ ਸੰਸਦ ਮੈਂਬਰ ਨੂੰ ਭੇਜਣ ਦਾ ਫੈਸਲਾ ਸਾਫ਼ ਦਿਖਾਉਂਦਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਚਲਾਉਣ ਦੀ ਬਜਾਏ ਇੱਕ ਵਿਅਕਤੀ ਦੀ ਮਹੱਤਵਕਾਂਕਸ਼ਾ ਨੂੰ ਤਰਜੀਹ ਦੇ ਰਹੀ ਹੈ। ਸਾਬਕਾ ਮੰਤਰੀ ਨੇ ਕਿਹਾ ਇਥੇ ਗੁਰਪ੍ਰੀਤ ਗੋਗੀ ਜੀ ਦੇ ਪਰਿਵਾਰ ਨਾਲ ਵੀ ਧੋਖਾ ਹੋਇਆ, ਜਿਹਨਾਂ ਨੂੰ ਆਪ ਨੇ ਟਿਕਟ ਦੇਣ ਦਾ ਵਾਅਦਾ ਕੀਤਾ ਸੀ, ਅਜਿਹਾ ਕਰਨਾ ਆਪ ਦਾ ਸਾਥ ਦੇਣ ਵਾਲਿਆਂ ਪ੍ਰਤੀ ਆਮ ਆਦਮੀ ਪਾਰਟੀ ਦੀ ਬੇਭਰੋਸਗੀ ਨੂੰ ਦਰਸਾਉਂਦਾ ਹੈ। ਹੁਣ, ਆਮ ਆਦਮੀ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਭੇਜਣ ਲਈ ਸੰਜੀਵ ਅਰੋੜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪਰ ਪੰਜਾਬ ਕੇਜਰੀਵਾਲ ਦੀਆਂ ਇੱਛਾਵਾਂ ਦੀ ਪੂਰਤੀ ਲਈ ਕੱਠਪੁਤਲੀ ਨਹੀਂ ਬਣੇਗਾ। ਉਨ੍ਹਾਂ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਇਹ ਸਮਾਂ ਹੈ ਇਸ ਸਰਕਾਰ ਨੂੰ ਜਵਾਬ ਦੇਣ ਦਾ। ਜਿਸ ਲਈ ਹਲਕਾ ਪੱਛਮੀ ਤਿਆਰ ਹੈ। News Source link Tagsਉਪਆਸਗਧਚਣਬਰਨਲਵਚਰਵਟਦਰਵਲਰਹਲ Share FacebookXPinterestWhatsApp Previous articleਮਾਨ ਸਰਕਾਰ ਨੇ ਜਮਹੂਰੀਅਤ ਦਾ ਕਤਲ ਕੀਤਾ: ਟੁਰਨਾNext articleਲੁਧਿਆਣਾ ’ਚ ਨਕਲੀ ਸ਼ਰਾਬ ਦਾ ਰੈਕੇਟ ਬੇਨਕਾਬ – Punjabi Tribune - Advertisement - More articles ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ November 17, 2026 ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ? November 17, 2026 India vs New Zealand : 7 ਸਾਲ ਬਾਅਦ ਭਾਰਤ ਨੇ ਨਿਊਜ਼ੀਲੈਂਡ 'ਚ ਜਿੱਤੀ ਵਨਡੇ ਸੀਰੀਜ਼, ਗੇਂਦਬਾਜ਼ਾਂ ਨੇ ਪਲਟੀ ਹਾਰੀ ਹੋਈ ਬਾਜ਼ੀ November 16, 2026 - Advertisement - Latest article ਅਗਲੇ 24 ਘੰਟਿਆਂ ‘ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ… November 17, 2026 Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ… November 17, 2026 ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ November 17, 2026 Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ... November 17, 2026 ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ November 17, 2026