ਨਿੱਜੀ ਪੱਤਰ ਪ੍ਰੇਰਕ
ਖੰਨਾ, 25 ਜਨਵਰੀ
ਇਥੋਂ ਨੇੜਲੇ ਪਿੰਡ ਇਕੋਲਾਹੀ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਨੇ ਰੱਖਿਆ। ਇਸ ਮੌਕੇ ਸਾਬਕਾ ਲੋਕ ਸਭਾ ਸਪੀਕਰ ਚਰਨਜੀਤ ਸਿੰਘ ਅਟਵਾਲ ਸ਼ਾਮਲ ਹੋਏ। ਸ੍ਰੀ ਸੌਂਦ ਨੇ ਕਿਹਾ ਕਿ ਇਹ ਲਾਇਬ੍ਰੇਰੀ ਬੱਚਿਆਂ ਨੂੰ ਆਪਣੇ ਇਤਿਹਾਸ ਨਾਲ ਜੋੜੇਗੀ ਅਤੇ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਜਾਂ ਹੋਰ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਵਿਚ ਮਦਦ ਕਰੇਗੀ। ਬੀਡੀਪੀਓ ਪਿਆਰਾ ਸਿੰਘ ਨੇ ਦੱਸਿਆ ਕਿ ਇਸ ਲਾਇਬ੍ਰੇਰੀ ਵਿਚ ਆਧੁਨਿਕ ਕੰਪਿਊਟਰ ਸੇਵਾ ਅਤੇ ਇੰਟਰਨੈਟ ਸੇਵਾ ਵੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿਚ ਸਕੂਲੀ ਬੱਚੇ ਆਪਣੀਆਂ ਸਕੂਲੀ ਅਤੇ ਨੌਕਰੀ ਦੀਆਂ ਪ੍ਰੀਖਿਆਵਾਂ ਸਬੰਧੀ ਤਿਆਰੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਡ੍ਰੀਮ ਪ੍ਰੋਜੈਕਟ ਹੈ।