ਇਨਸਾਫ ਲਈ ਤਗਮੇ ਕੁਰਬਾਨ ਕਰਨ ਨੂੰ ਤਿਆਰ: ਬਜਰੰਗ

0
213


ਨਵੀਂ ਦਿੱਲੀ, 18 ਮਈ

ਮੁਜ਼ਾਹਰਾਕਾਰੀ ਪਹਿਲਵਾਨਾਂ ਨੇ ਅੱਜ ਕਿਹਾ ਕਿ ਉਹ ਮਹਿਲਾ ਪਹਿਲਵਾਨਾਂ ਨੂੰ ਇਨਸਾਫ ਯਕੀਨੀ ਬਣਾਉਣ ਲਈ ਖੇਡਾਂ ’ਚ ਆਪਣਾ ਕਰੀਅਰ ਕੁਰਬਾਨ ਕਰਨ ਨੂੰ ਤਿਆਰ ਹਨ।  ਰਾਜਘਾਟ ’ਤੇ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ, ਸੰਗੀਤਾ ਫੋਗਾਟ ਨਾਲ ਬਜਰੰਗ ਪੂਨੀਆ ਨੇ ਮੀਡੀਆ ਨੂੰ ਕਿਹਾ ਕਿ ਜਦੋਂ ਤੱਕ ਬ੍ਰਿਜਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਰੁਕਣਗੇ ਨਹੀਂ। ਇਸ ਸਾਲ ਏਸ਼ਿਆਈ ਖੇਡਾਂ ਦੀਆਂ ਤਿਆਰੀਆਂ ਬਾਰੇ ਬਜਰੰਗ ਪੂਨੀਆ ਨੇ ਕਿਹਾ ਕਿ ਪੀੜਤਾਂ ਨੂੰ ਨਿਆਂ ਦਿਵਾਉਣਾ ਹੁਣ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੀਆਂ ਧੀਆਂ ਨੂੰ ਇਨਸਾਫ ਮਿਲਦਾ ਹੈ ਤਾਂ ਇਹੀ ਉਨ੍ਹਾਂ ਲਈ ਸਭ ਤੋਂ ਵੱਡਾ ਮੈਡਲ ਹੈ। –ਪੀਟੀਆਈ





News Source link