ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖ਼ਾਨ ਨੂੰ ਦੋ ਹਫ਼ਤਿਆਂ ਦੀ ਜ਼ਮਾਨਤ ਦਿੱਤੀ, ਲਾਹੌਰ ਪੁਲੀਸ ਗ੍ਰਿਫ਼ਤਾਰੀ ਲਈ ਰਵਾਨਾ

0
196


ਇਸਲਾਮਾਬਾਦ/ ਲਾਹੌਰ, 12 ਮਈ

ਇਸਲਾਮਾਬਾਦ ਹਾਈ ਕੋਰਟ ਦੇ ਵਿਸ਼ੇਸ਼ ਬੈਂਚ ਨੇ ਭ੍ਰਿਸ਼ਟਾਚਾਰ ਮਾਮਲੇ ’ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦੋ ਹਫ਼ਤਿਆਂ ਦੀ ਜ਼ਮਾਨਤ ਦੇ ਦਿੱਤੀ ਹੈ।

ਇਸ ਦੌਰਾਨ ਪਾਕਿਸਤਾਨ ਦੇ ਸੂਬਾ ਪੰਜਾਬ ਵਿਚ ਦਰਜ ਕਈ ਮਾਮਲਿਆਂ ਦੇ ਸਬੰਧ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਲਾਹੌਰ ਪੁਲੀਸ ਦੀ  ਟੀਮ ਰਾਜਧਾਨੀ ਇਸਲਾਮਾਬਾਦ ਲਈ ਰਵਾਨਾ ਹੋ ਗਈ ਹੈ। ਅੰਗਰੇਜ਼ੀ ਅਖਬਾਰ ਡਾਅਨ ਮੁਤਾਬਕ ਲਾਹੌਰ ਪੁਲੀਸ ਦੀ ਟੀਮ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ (ਇਨਵੈਸਟੀਗੇਸ਼ਨ) ਕਰ ਰਹੇ ਹਨ।





News Source link