ਈਡੀ ਵੱਲੋਂ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਟਿਕਾਣਿਆਂ ’ਤੇ ਛਾਪੇ

Must read


ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਦਸੰਬਰ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸਨਅਤੀ ਸ਼ਹਿਰ ਦੇ ਵੱਡੇ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਟਿਕਾਣਿਆਂ ’ਤੇ ਅੱਜ ਛਾਪੇ ਮਾਰੇ ਗਏ। ਈਡੀ ਨੇ ਤੜਕਸਾਰ ਉਸ ਵੇਲੇ ਚੰਨੀ ਬਜਾਜ ਦੇ ਘਰ ਤੇ ਦਫ਼ਤਰਾਂ ਦੀ ਤਲਾਸ਼ੀ ਲਈ ਜਦੋਂ ਪਰਿਵਾਰ ਸੌਂ ਰਿਹਾ ਸੀ। ਈਡੀ ਦੀ ਕਾਰਵਾਈ ਦੌਰਾਨ ਘਰ ਦੇ ਬਾਹਰ ਪੁਲੀਸ ਫੋਰਸ ਤਾਇਨਾਤ ਰਹੀ ਤੇ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰੋਬਾਰੀ ਨੇ ਐੱਸਬੀਆਈ ਬੈਂਕ ਨਾਲ 74 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਕੀਤੀ ਸੀ ਜਿਸ ਕਾਰਨ ਈਡੀ ਨੇ ਇਹ ਕਾਰਵਾਈ ਕੀਤੀ। ਸੀਬੀਆਈ ਨੇ ਇਸ ਮਾਮਲੇ ਵਿੱਚ 2019 ਵਿੱਚ ਕੇਸ ਵੀ ਦਰਜ ਕੀਤਾ ਸੀ। ਜਾਂਚ ਦੌਰਾਨ ਬੈਂਕ ਦੇ ਕੁੱਝ ਅਫ਼ਸਰਾਂ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਸੀ। 





News Source link

- Advertisement -

More articles

- Advertisement -

Latest article