31.8 C
Patiāla
Sunday, June 21, 2026

ਈਡੀ ਹਿਰਾਸਤ ’ਚੋਂ ਕੇਜਰੀਵਾਲ ਵੱਲੋਂ ਪੱਤਰ ਭੇਜੇ ਜਾਣ ਦੀ ਭਾਜਪਾ ਨੇ ਜਾਂਚ ਦੀ ਮੰਗ ਕੀਤੀ

Must read


ਨਵੀਂ ਦਿੱਲੀ, 27 ਮਾਰਚ

ਭਾਜਪਾ ਦੀ ਦਿੱਲੀ ਇਕਾਈ ਦੇ ਵਫ਼ਦ ਨੇ ਅੱਜ ਪੁਲੀਸ ਕਮਿਸ਼ਨਰ ਸੰਜੇ ਅਰੋੜਾ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਈਡੀ ਦੀ ਹਿਰਾਸਤ ’ਚੋਂ ਮੰਤਰੀਆਂ ਨੂੰ ਭੇਜੇ ਜਾ ਰਹੇ ਪੱਤਰਾਂ ਦੀ ਜਾਂਚ ਦੀ ਮੰਗ ਕੀਤੀ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਪੁਲੀਸ ਹੈੱਡਕੁਆਰਟਰ ਵਿਖੇ ਸ੍ਰੀ ਅਰੋੜਾ ਨਾਲ ਮੀਟਿੰਗ ਦੌਰਾਨ ਪਾਰਟੀ ਵਫ਼ਦ ਨੇ ਇਸ ਗੱਲ ਦੀ ਜਾਂਚ ਦੀ ਮੰਗ ਕੀਤੀ ਕਿ ਕੀ ਕੇਜਰੀਵਾਲ ਵੱਲੋਂ ਲਿਖੀਆਂ ਜਾ ਰਹੀਆਂ ਚਿੱਠੀਆਂ ਸੱਚੀਆਂ ਹਨ। ਭਾਜਪਾ ਨੇ ਪੱਤਰ ਪ੍ਰਾਪਤ ਕਰਨ ਦਾ ਦਾਅਵਾ ਕਰਨ ਵਾਲੇ ਦਿੱਲੀ ਸਰਕਾਰ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੀ ਭੂਮਿਕਾ ਦੀ ਵੀ ਜਾਂਚ ਦੀ ਮੰਗ ਕੀਤੀ ਹੈ।



News Source link

- Advertisement -

More articles

- Advertisement -

Latest article