ਉਗਰਾਹਾਂ ਗਰੁੱਪ ਵੱਲੋਂ ਪਿੰਡਾਂ ਵਿੱਚ ਲਾਮਬੰਦੀ ਰੈਲੀਆਂ – Punjabi Tribune

0
204


ਪੱਤਰ ਪ੍ਰੇਰਕ

ਲਹਿਰਾਗਾਗਾ, 30 ਜਨਵਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ 6 ਤੋਂ 10 ਫਰਵਰੀ ਤੱਕ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਮੰਗਾਂ ਮੰਨਣ ਤੋਂ ਬਾਅਦ ਲਾਗੂ ਨਾ ਕਰਨ ਦੇ ਰੋਸ ਵਜੋਂ ਪੰਜ ਰੋਜ਼ਾ ਪੱਕੇ ਮੋਰਚਿਆਂ ਦੀ ਤਿਆਰੀ ਸਬੰਧੀ ਪਿੰਡਾਂ ਵਿੱਚ ਲਾਮਬੰਦੀ ਰੈਲੀਆਂ ਕੀਤੀਆਂ ਗਈਆਂ। ਬਲਾਕ ਲਹਿਰਾਗਾਗਾ ਦੇ ਜਨਰਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ਹੇਠ ਅੱਜ ਕੋਟੜਾ ਲਹਿਲ ਤੇ ਲਦਾਲ ਪਿੰਡਾਂ ਵਿੱਚ ਕਿਸਾਨਾਂ-ਮਜ਼ਦੂਰਾਂ ਦੀਆਂ ਰੈਲੀਆਂ ਕੀਤੀਆਂ ਗਈਆਂ।

ਬਹਾਦਰ ਸਿੰਘ ਭੁਟਾਲ ਖੁਰਦ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ-ਮਜ਼ਦੂਰ ਆਪਣੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਕ ਵਾਰ ਫਿਰ ਮੋਰਚੇ ਲਾਉਣ ਜਾ ਰਹੇ ਹਨ। ਇਸ ਸਬੰਧੀ ਪਿੰਡ ਕੋਟਲਾ ਲਹਿਲ ਦੇ ਕਿਸਾਨਾਂ-ਮਜ਼ਦੂਰਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਇੱਕਠੇ ਹੋ ਕੇ ਰੈਲੀ ਕੀਤੀ ਅਤੇ ਮੌਜੂਦਾ ਇਕਾਈ ’ਚ ਮੈਂਬਰਾਂ ਦਾ ਵਾਧਾ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਿੰਡ ਇਕਾਈ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਜਥੇਬੰਦੀ ਵੱਲੋਂ ਵਿਢੇ ਮੋਰਚੇ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਦਾ ਵਿਸ਼ਵਾਸ ਦਵਾਇਆ। ਇਨ੍ਹਾਂ ਰੈਲੀਆਂ ਵਿੱਚ ਸ਼ਾਮਲ ਕਿਸਾਨਾਂ-ਮਜ਼ਦੂਰਾਂ ਨੂੰ ਕਰਨੈਲ ਗਨੋਟਾ,ਪ੍ਰੀਤਮ ਸਿੰਘ ਲਹਿਲ ਕਲਾ, ਦਰਸ਼ਨ ਸਿੰਘ ਕੋਟੜਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਆਦਿ ਬਲਾਕ ਆਗੂਆਂ ਨੇ ਸੰਬੋਧਨ ਕੀਤਾ।



News Source link