ਉਨਾਓ (ਉੱਤਰ ਪ੍ਰਦੇਸ਼), 18 ਜਨਵਰੀ
ਉਨਾਓ ਜਬਰ-ਜਨਾਹ ਮਾਮਲੇ ਦੀ ਪੀੜਤਾ ਨੇ ਉਮਰ ਕੈਦ ਸਜ਼ਾ ਕੱਟ ਰਹੇ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਧੀ ਦੇ ਵਿਆਹ ਲਈ ਮਿਲੀ 15 ਦਿਨਾਂ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਪੀੜਤਾ ਨੇ ਇਸ ਸਬੰਧੀ ਇੱਕ ਵੀਡੀਓ ਬਿਆਨ ਜਾਰੀ ਕੀਤਾ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖਤਰਾ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਪੀੜਤਾ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਗਏ ਪੱਤਰ ਵਿੱਚ ਉਸ ਨੇ ਲਿਖਿਆ ਕਿ ਜਦੋਂ ਤੱਕ ਸੇਂਗਰ ਬਾਹਰ ਰਹੇਗਾ, ਉਦੋਂ ਤੱਕ ਉਸ ਦੇ ਪਰਿਵਾਰ ਅਤੇ ਗਵਾਹਾਂ ਲਈ ਖਤਰਾ ਬਣਿਆ ਰਹੇਗਾ। ਪੀੜਤਾ ਨੇ ਕਿਹਾ ਹੈ ਕਿ ਉਸ ਦੀ ਭੈਣ ਦੇ ਵਿਆਹ ’ਚ ਸ਼ਾਮਲ ਹੋਣ ਲਈ ਉਸ ਦੇ ਚਾਚੇ ਨੂੰ ਅੰਤਰਿਮ ਜ਼ਮਾਨਤ ਨਹੀਂ ਦਿੱਤੀ ਗਈ, ਜੋ ਸੇਂਗਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਰਚੀ ਗਈ ਸਾਜਿਸ਼ ਦਾ ਨਤੀਜਾ ਸੀ। -ਪੀਟੀਆਈ
Your article gave me a lot of inspiration, I hope you can explain your point of view in more detail, because I have some doubts, thank you.
I don’t think the title of your article matches the content lol. Just kidding, mainly because I had some doubts after reading the article.
Can you be more specific about the content of your article? After reading it, I still have some doubts. Hope you can help me.