ਉੱਘੇ ਲੇਖਕ ਮਾ. ਤਰਲੋਚਨ ਦੀ ਸੜਕ ਹਾਦਸੇ ’ਚ ਮੌਤ

0
210


ਸਮਰਾਲਾ (ਪੱਤਰ ਪ੍ਰੇਰਕ): ਪਾਲੀਵੁੱਡ ਦੀਆਂ ਸੁਪਰਹਿੱਟ ਫ਼ਿਲਮਾਂ ‘ਏਕਮ’ ਅਤੇ ‘ਹਸ਼ਰ’ ਸਣੇ ਵੱਡੇ ਅਤੇ ਛੋਟੇ ਪਰਦੇ ਦੀਆਂ ਕਈ ਹੋਰ ਫਿਲਮਾਂ ਲਿਖਣ ਵਾਲੇ ਅਤੇ ਲੰਬੇ ਸਮੇਂ ਤੋਂ ਪੰਜਾਬੀ ਸਾਹਿਤ ਅਕਾਦਮੀ ਨਾਲ ਜੁੜੇ ਉੱਘੇ ਸਾਹਿਤਕਾਰ ਮਾ. ਤਰਲੋਚਨ ਸਿੰਘ (65) ਦੀ ਅੱਜ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਅੱਜ ਸ਼ਾਮ ਕਰੀਬ 4.30 ਵਜੇ ਸਥਾਨਕ ਭਗਵਾਨਪੁਰਾ ਰੋਡ ’ਤੇ ਸਥਿਤ ਆਪਣੀ ਰਿਹਾਇਸ਼ ਵੱਲ ਸਕੂਟਰ ’ਤੇ ਜਾ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਲਾਲ ਰੰਗ ਦੀ ਥਾਰ ਗੱਡੀ ਨੇ ਉਨ੍ਹਾਂ ਨੂੰ ਲਪੇਟ ਵਿੱਚ ਲੈ ਲਿਆ ਅਤੇ ਇਹ ਗੱਡੀ ਉਨ੍ਹਾਂ ਨੂੰ ਦੂਰ ਤੱਕ ਘੜੀਸਦੀ ਹੋਈ ਲੈ ਗਈ, ਜਿਸ ਕਾਰਨ ਮਾ. ਤਰਲੋਚਨ ਸਿੰਘ ਦੀ ਮੌਤ ਹੋ ਗਈ। ਮਾ. ਤਰਲੋਚਨ ਦੀ ਮੌਤ ਦੀ ਖ਼ਬਰ ਦਾ ਪਤਾ ਲੱਗਦੇ ਹੀ ਪੰਜਾਬੀ ਸਾਹਿਤਕ ਹਲਕਿਆਂ ਸਣੇ ਇਲਾਕੇ ਭਰ ਵਿੱਚ ਸੋਗ ਦੀ ਲਹਿਰ ਫੈਲ ਗਈ।



News Source link