ਬੁਲੰਦਸ਼ਹਿਰ (ਯੂ.ਪੀ.), 18 ਅਗਸਤ
ਇਥੋਂ ਦੇ ਸਲੇਮਪੁਰ ਇਲਾਕੇ ’ਚ ਐਤਵਾਰ ਨੂੰ ਇਕ ਪਿਕਅੱਪ ਵੈਨ ਦੇ ਉਲਟੀ ਦਿਸ਼ਾ ਤੋਂ ਆ ਰਹੀ ਬੱਸ ਨਾਲ ਟਕਰਾ ਜਾਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ 27 ਜ਼ਖਮੀ ਹੋ ਗਏ। ਇਹ ਹਾਦਸਾ ਬੁਡਾਉਨ-ਮੇਰਠ ਰਾਜ ਮਾਰਗ ‘ਤੇ ਵਾਪਰਿਆ। ਜ਼ਿਲ੍ਹਾ ਮੈਜਿਸਟ੍ਰੇਟ ਚੰਦਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ 27 ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖਮੀਆਂ ਦੇ ਇਲਾਜ ’ਚ ਉਚੇਚਾ ਧਿਆਨ ਦਿੱਤਾ ਜਾਵੇ। -ਪੀਟੀਆਈ
News Source link
#ਉਤਰ #ਪਰਦਸ #ਚ #ਸੜਕ #ਹਦਸ #ਚ #ਮਤ #ਜਖਮ