ਖੰਨਾ: ਇਥੋਂ ਦੇ ਏਐੱਸ ਕਾਲਜ ਆਫ਼ ਐਜੂਕੇਸ਼ਨ ਵੱਲੋਂ ਬੀਐੱਡ ਦੇ ਵਿਦਿਆਰਥੀਆਂ ਲਈ ਤੀਰਥ ਯਾਤਰਾ ਕਰਵਾਈ ਗਈ ਜਿਸ ਵਿੱਚ 50 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਹਿਮਾਚਲ ਸਥਿਤ ਮਾਤਾ ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਪਵਨ ਕੁਮਾਰ ਨੇ ਵਿਦਿਆਰਥੀਆਂ ਨੂੰ ਇਤਿਹਾਸਕ ਅਸਥਾਨ ਵਿਰਾਸਤ-ਏ-ਖਾਲਸਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸਿੱਖ ਭਾਈਚਾਰੇ ਦੇ ਇਤਿਹਾਸ ਨਾਲ ਨਾਲ ਗੁਰੂ ਸਾਹਿਬਾਨਾਂ ਦੁਆਰਾ ਸਮਾਜ ਭਲਾਈ ਲਈ ਕੀਤੀਆਂ ਕੁਰਬਾਨੀਆਂ ਸਬੰਧੀ ਦੱਸਿਆ। ਹਰਜੀਤ ਕੌਰ ਅਤੇ ਅਲਕਾ ਸ਼ਰਮਾ ਨੇ ਵਿਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਗੁਰੂਆਂ ਵੱਲੋਂ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਆ। ਵਿਦਿਆਰਥੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨ ਕਰਦਿਆਂ ਲੰਗਰ ਦਾ ਆਨੰਦ ਮਾਣਿਆ। ਉਨ੍ਹਾਂ ਬੜੀ ਉਤਸੁਕਤਾ ਨਾਲ ਅਧਿਆਪਕਾਂ ਤੋਂ ਸਵਾਲ ਪੁੱਛੇ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ, ਸੰਜੀਵ ਧਮੀਜਾ, ਸੁਬੋਧ ਮਿੱਤਲ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। -ਨਿੱਜੀ ਪੱਤਰ ਪ੍ਰੇਰਕ
The post ਏਐੱਸ ਕਾਲਜ ਦੇ ਵਿਦਿਆਰਥੀਆਂ ਦਾ ਟੂਰ appeared first on Punjabi Tribune.