ਏਸ਼ਿਆਈ ਚੈਂਪੀਅਨਜ਼ ਟਰਾਫੀ: ਭਾਰਤ ਦੀ ਪਹਿਲੇ ਦਿਨ ਸ਼ਾਨਦਾਰ ਜਿੱਤ – Punjabi Tribune

Must read


ਹੁਲੁਨਬੂਈਰ (ਚੀਨ), 8 ਸਤੰਬਰ

ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਮੇਜ਼ਬਾਨ ਚੀਨ ’ਤੇ 3-0 ਦੀ ਸ਼ਾਨਦਾਰ ਜਿੱਤ ਨਾਲ ਸ਼ੁਰੂਆਤ ਕੀਤੀ। ਭਾਰਤ ਲਈ ਸੁਖਜੀਤ ਸਿੰਘ ਨੇ 14ਵੇਂ ਮਿੰਟ, ਉੱਤਮ ਸਿੰਘ ਨੇ 27ਵੇਂ ਮਿੰਟ ਅਤੇ ਅਭਿਸ਼ੇਕ ਸਿੰਘ ਨੇ 32ਵੇਂ ਮਿੰਟ ’ਚ ਗੋਲ ਕੀਤੇ, ਜਦਕਿ ਚੀਨ ਇੱਕ ਵੀ ਗੋਲ ਨਹੀਂ ਕਰ ਸਕਿਆ। ਓਲੰਪਿਕ ਵਿੱਚ ਲਗਾਤਾਰ ਦੂਜਾ ਕਾਂਸੇ ਦਾ ਤਗ਼ਮਾ ਜਿੱਤਣ ਮਗਰੋਂ ਟੂਰਨਾਮੈਂਟ ਵਿੱਚ ਖੇਡਣ ਉੱਤਰੀ ਭਾਰਤੀ ਹਾਕੀ ਟੀਮ ਨੇ ਸ਼ੁਰੂ ਵਿੱਚ ਮਿਲੇ ਮੌਕਿਆਂ ਦਾ ਫਾਇਦਾ ਚੁੱਕਿਆ ਅਤੇ ਡਿਫੈਂਸ ’ਚ ਵੀ ਮਜ਼ਬੂਤ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। -ਪੀਟੀਆਈ



News Source link

- Advertisement -

More articles

- Advertisement -

Latest article