ਨਵੀਂ ਦਿੱਲੀ, 16 ਫਰਵਰੀ
ਖਾਲਿਸਤਾਨ ਪੱਖੀ ਅਨਸਰਾਂ ਤੋਂ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਸਾਬਕਾ ਡਾਇਰੈਕਟਰ ਜਨਰਲ (ਡੀਜੀ) ਦਿਨਕਰ ਗੁਪਤਾ ਨੂੰ ਜ਼ੈੱਡ-ਪਲੱਸ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਛੱਤਰੀ ਮੁਹੱਈਆ ਕਰਵਾਈ ਗਈ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਅਪਰੈਲ ਮਹੀਨੇ ਸੇਵਾਮੁਕਤ ਹੋਏ ਸਨ। ਸੂਤਰਾਂ ਨੇ ਦੱਸਿਆ ਕਿ 1987 ਬੈਚ ਦੇ ਆਈਪੀਐੱਸ ਅਧਿਕਾਰੀ ਦੀ ਸੁਰੱਖਿਆ ਦਾ ਜ਼ਿੰਮਾ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀਆਰਪੀਐੱਫ) ਦੇ ਵੀਆਈਪੀ ਸਕਿਉਰਿਟੀ ਵਿੰਗ ਨੂੰ ਸੌਂਪਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਗੁਪਤਾ ਦੀ ਪੰਜਾਬ ਤੇ ਦਿੱਲੀ ਵਿੱਚ ਮੌਜੂਦਗੀ ਦੌਰਾਨ ਸੀਆਰਪੀਐੱਫ ਦੇ 40 ਮੈਂਬਰੀ ਦਸਤੇ ਦੇ ਜਵਾਨ ਵਾਰੀ ਸਿਰ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਰਹਿਣਗੇ। -ਪੀਟੀਆਈ
News Source link
#ਐਨਆਈਏ #ਦ #ਸਬਕ #ਡਜ #ਦਨਕਰ #ਗਪਤ #ਨ #ਜਡਪਲਸ #ਸਰਖਆ