ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਤੇ ਸਿਲੰਡਰ ’ਤੇ ਸਬਸਿਡੀ ਦੇਵੇਗੀ ਭਾਜਪਾ

Must read


ਪੱਤਰ ਪ੍ਰੇਰਕ

ਨਵੀਂ ਦਿੱਲੀ, 17 ਜਨਵਰੀ

ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਵੱਲੋਂ ਵੋਟਰਾਂ ਨਾਲ ਲੁਭਾਊ ਵਾਅਦੇ ਕੀਤੇ ਜਾ ਰਹੇ ਹਨ। ਭਾਜਪਾ ਨੇ 27 ਸਾਲਾਂ ਬਾਅਦ ਸੱਤਾ ’ਤੇ ਮੁੜ ਕਾਬਜ਼ ਹੋਣ ਦੇ ਉਦੇਸ਼ ਨਾਲ ਔਰਤਾਂ ਨੂੰ 2500 ਰੁਪਏ ਮਹੀਨਾ ਅਤੇ ਐਲਪੀਜੀ ਸਿਲੰਡਰ ’ਤੇ ਸਬਸਿਡੀ ਦੇਣ ਦਾ ਵਾਅਦਾ ਕਰਦੇ ਹੋਏ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ।

ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦਿੱਲੀ ਵਿੱਚ ਸੱਤਾ ਵਿੱਚ ਆਉਣ ’ਤੇ ਦਿੱਲੀ ਦੀਆਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ। ਭਗਵਾਂ ਪਾਰਟੀ ਹੋਲੀ ਅਤੇ ਦੀਵਾਲੀ ’ਤੇ ਐਲਪੀਜੀ ਸਿਲੰਡਰ ’ਤੇ 500 ਰੁਪਏ ਅਤੇ ਇਕ-ਇਕ ਸਿਲੰਡਰ ’ਤੇ ਸਬਸਿਡੀ ਦੇਵੇਗੀ। ਭਾਜਪਾ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ’ਤੇ ਅਟਲ ਕੰਟੀਨ ਯੋਜਨਾ ਵੀ ਲਾਗੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਨੱਡਾ ਨੇ ਕਿਹਾ, ‘ਜੇਕਰ ਅਸੀਂ ਦਿੱਲੀ ਦੀ ਸੱਤਾ ਵਿੱਚ ਆਉਂਦੇ ਹਾਂ ਤਾਂ ਅਸੀਂ ਦਿੱਲੀ ਵਿੱਚ ਮਹਿਲਾ ਸਮਰਿਧੀ ਯੋਜਨਾ ਤਹਿਤ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਵਾਂਗੇ। ਅਸੀਂ ਸੱਤਾ ਵਿੱਚ ਆਉਣ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਵਾਅਦਾ ਕਰਦੇ ਹਾਂ।’

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ 17 ਜਨਵਰੀ ਨੂੰ ਚੋਣ ਮਨੋਰਥ ਪੱਤਰ ਸੰਕਲਪ ਪੱਤਰ ਦੇ ਪਹਿਲੇ ਹਿੱਸੇ ਨੂੰ ਜਾਰੀ ਕਰਦੇ ਹੋਏ ਉਕਤ ਵਾਅਦਾ ਦਿੱਲੀ ਦੇ ਵੋਟਰਾਂ ਨਾਲ ਕੀਤਾ। ਇਹ ਉਨ੍ਹਾਂ ਯੋਜਨਾਵਾਂ ਦੀ ਤਰਜ਼ ’ਤੇ ਹੈ ਜੋ ਪਹਿਲਾਂ ਹੀ ਭਾਜਪਾ ਸ਼ਾਸਿਤ ਹੋਰ ਰਾਜਾਂ ਜਿਵੇਂ ਕਿ ਮੱਧ ਪ੍ਰਦੇਸ਼ ਵਿੱਚ ਲਾਡਲੀ ਬਹਿਨਾ ਯੋਜਨਾ ਅਤੇ ਮਹਾਰਾਸ਼ਟਰ ਵਿੱਚ ਲਾਡਕੀ ਬਹਿਨ ਯੋਜਨਾ ਵਿੱਚ ਲਾਗੂ ਹਨ। ਇਹ ਯੋਜਨਾ ਸੱਤਾਧਾਰੀ ‘ਆਪ’ ਦੀ ਮਹਿਲਾ ਸਨਮਾਨ ਯੋਜਨਾ ਦਾ ਟਾਕਰਾ ਕਰਨ ਲਈ ਐਲਾਨੀ ਗਈ ਹੈ। ਆਮ ਆਦਮੀ ਪਾਰਟੀ ਦੀ ਉਸ ਯੋਜਨਾ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਔਰਤਾਂ ਲਈ 2,100 ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਹੈ। ਕਾਂਗਰਸ ਪਾਰਟੀ ਨੇ ਵੀ ਰਾਸ਼ਟਰੀ ਰਾਜਧਾਨੀ ਵਿੱਚ ਸੱਤਾ ਵਿੱਚ ਆਉਣ ’ਤੇ ਔਰਤਾਂ ਲਈ 2,500 ਰੁਪਏ ਪ੍ਰਤੀ ਮਹੀਨਾ ਨਕਦ ਯੋਜਨਾ ਦਾ ਵਾਅਦਾ ਕੀਤਾ ਹੈ। ਪਾਰਟੀ ਆਉਣ ਵਾਲੇ ਦਿਨਾਂ ਵਿੱਚ ਸੰਕਲਪ ਪੱਤਰ ਦਾ ਦੂਜਾ ਅਤੇ ਤੀਜਾ ਹਿੱਸਾ ਜਾਰੀ ਕਰੇਗੀ। ਨੱਡਾ ਨੇ ਕਿਹਾ ਕਿ ਭਗਵਾਂ ਪਾਰਟੀ ਸੱਤਾ ਵਿੱਚ ਆਉਣ ‘ਤੇ ਸਾਰੀਆਂ ਮੌਜੂਦਾ ਭਲਾਈ ਯੋਜਨਾਵਾਂ ਨੂੰ ਜਾਰੀ ਰੱਖੇਗੀ।

‘ਆਪ’ ਦੇ ਦੋ ਕੌਂਸਲਰ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ (ਪੱਤਰ ਪ੍ਰੇਰਕ):

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੂੰ ਝਟਕਾ ਦਿੰਦੇ ਹੋਏ ਇਸ ਦੇ ਦੋ ਕੌਂਸਲਰ ਰਵਿੰਦਰ ਸੋਲੰਕੀ ਅਤੇ ਨਰਿੰਦਰ ਗਿਰਸਾ ਸ਼ੁੱਕਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ।

ਬਾਪਰੋਲਾ ਵਾਰਡ ਤੋਂ ਐਮਸੀਡੀ ਕੌਂਸਲਰ ਅਤੇ ਮੰਗਲਾਪੁਰੀ ਤੋਂ ਗਿਰਸਾ, ਸੋਲੰਕੀ, ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਅਤੇ ਪੱਛਮੀ ਦਿੱਲੀ ਦੇ ਸੰਸਦ ਮੈਂਬਰ ਕਮਲਜੀਤ ਸ਼ਹਿਰਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਦੋਵੇਂ ਵਾਰਡ ਸ਼ਹਿਰਾਵਤ ਦੇ ਹਲਕੇ ਵਿੱਚ ਆਉਂਦੇ ਹਨ। ਸਹਿਰਾਵਤ ਨੇ ਕਿਹਾ ਕਿ ਦੋਵੇਂ ਕੌਂਸਲਰ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਸਨ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਅਤੇ ਨੀਤੀਆਂ ਤੋਂ ਨਿਰਾਸ਼ ਸਨ। ਉਨ੍ਹਾਂ ਕਿਹਾ ਕਿ ਸੋਲੰਕੀ ਅਤੇ ਗਿਰਸਾ ਨੇ ਪਾਲਾ ਨਹੀਂ ਬਦਲਿਆ ਸਗੋਂ ਕੇਜਰੀਵਾਲ ਬਦਲ ਗਏ ਹਨ ਜਿਸ ਕਾਰਨ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਹੋਣਾ ਪਿਆ। ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ ਬਦਲੀ ਕਰਨ ਦਾ ਦੌਰ ਵੀ ਬਰਾਬਰ ਚੱਲ ਰਿਹਾ ਹੈ।

ਬਸਪਾ ਵੱਲੋਂ ਦਿੱਲੀ ਲਈ 70 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ:

ਬਹੁਜਨ ਸਮਾਜ ਪਾਰਟੀ (ਬਸਪਾ) ਨੇ ਸ਼ੁੱਕਰਵਾਰ ਨੂੰ ਦਿੱਲੀ ਵਿਧਾਨ ਸਭਾ ਦੀਆਂ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਦੇ ਕੇਂਦਰੀ ਕੋਆਰਡੀਨੇਟਰ ਨਿਤਿਨ ਸਿੰਘ ਨੇ ਪੀਟੀਆਈ ਨੂੰ ਦੱਸਿਆ, ‘ਸੂਚੀ ਵਿੱਚ ਉੱਘੇ ਤਜਰਬੇਕਾਰ ਨੇਤਾਵਾਂ ਅਤੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਲਾਲ ਸਿੰਘ ਗੋਕਲਪੁਰ ਤੋਂ, ਸੁੰਦਰ ਲੋਹੀਆ ਘੋਂਡਾ ਤੋਂ, ਮੁਕੇਸ਼ ਕੁਮਾਰ ਕੋਂਡਲੀ ਤੋਂ ਅਤੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਜਗਵੀਰ ਸਿੰਘ ਕਿਰਾੜੀ ਸੀਟ ਤੋਂ ਚੋਣ ਲੜਨਗੇ।’ ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਨੇ ਜ਼ਮੀਨੀ ਪੱਧਰ ਦੇ ਮੁੱਦਿਆਂ ਨੂੰ ਹੱਲ ਕਰਨ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਉਨ੍ਹਾਂ ਦੀ ਯੋਗਤਾ ’ਤੇ ਭਰੋਸਾ ਪ੍ਰਗਟਾਉਂਦੇ ਹੋਏ ਕਈ ਨਵੇਂ ਉਮੀਦਵਾਰਾਂ ਨੂੰ ਮੌਕਾ ਦਿੱਤਾ ਹੈ। ਇਸ ਦਾ ਐਲਾਨ ਨਾਮਜ਼ਦਗੀ ਭਰਨ ਦੇ ਆਖ਼ਰੀ ਦਿਨ ਹੋਵੇਗਾ। ਦਿੱਲੀ ਵਿਚ 5 ਫਰਵਰੀ ਨੂੰ ਚੋਣਾਂ ਹੋਣੀਆਂ ਹਨ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਪੀਟੀਆਈ



News Source link

- Advertisement -

More articles

- Advertisement -

Latest article