ਕਈ ਦਿਨਾਂ ਤੋਂ ਲਾਪਤਾ ਪੀਆਰਟੀਸੀ ਦੇ ਕੰਡਕਟਰ ਦੀ ਲਾਸ਼ ਮਿਲੀ

Must read


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 7 ਜੁਲਾਈ

ਪਿਛਲੇ ਕਈ ਦਿਨਾਂ ਤੋਂ ਲਾਪਤਾ ਨੇੜਲੇ ਪਿੰਡ ਬਾਲਦ ਕਲਾਂ ਦੇ ਨੌਜਵਾਨ ਪਰਮਜੀਤ ਸਿੰਘ ਦੀ ਅੱਜ ਨਹਿਰ ਵਿੱਚੋਂ ਲਾਸ਼ ਮਿਲੀ ਹੈ। ਪਿੰਡ ਬਾਲਦ ਕਲਾਂ ਦੇ ਸਰਪੰਚ ਗੁਰਦੇਵ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ (26) ਪੀਆਰਟੀਸੀ ਵਿੱਚ ਬਤੌਰ ਕੰਡਕਟਰ ਨੌਕਰੀ ਕਰਦਾ ਸੀ। ਉਹ ਪਿਛਲੇ ਕਈ ਦਿਨਾਂ ਤੋਂ ਲਾਪਤਾ ਸੀ। ਉਸ ਦਾ ਬੈਗ ਭਵਾਨੀਗੜ੍ਹ ਨੇੜੇ ਬਾਲਦ ਕੈਂਚੀਆਂ ਤੋਂ ਮਿਲਿਆ ਸੀ, ਪਰ ਉਸ ਦਿਨ ਤੋਂ ਪਰਮਜੀਤ ਸਿੰਘ ਦਾ ਮੋਬਾਈਲ ਫੋਨ ਬੰਦ ਆ ਰਿਹਾ ਸੀ। ਮ੍ਰਿਤਕ ਦੇ ਪਿਤਾ ਹਰਮੇਲ ਸਿੰਘ ਵੱਲੋਂ ਭਵਾਨੀਗੜ੍ਹ ਥਾਣੇ ਵਿੱਚ ਇਸ ਸਬੰਧੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ ਪਰ ਅੱਜ ਪਰਮਜੀਤ ਸਿੰਘ ਦੀ ਲਾਸ਼ ਸੂਲਰ ਘਰਾਟ ਨੇੜੇ ਨਹਿਰ ਵਿੱਚੋਂ ਮਿਲੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਸੰਗਰੂਰ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਿੰਡ ਦੇ ਸਰਪੰਚ ਗੁਰਦੇਵ ਸਿੰਘ ਨੇ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗੇਗਾ।



News Source link

- Advertisement -

More articles

- Advertisement -

Latest article