ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਭਰੋਸੇ ਮਗਰੋਂ ਸਾਬਕਾ ਸਰਪੰਚ ਦਾ ਸਸਕਾਰ

0
181


ਪੱਤਰ ਪ੍ਰੇਰਕ

ਜਲੰਧਰ, 3 ਜੁਲਾਈ

ਪਿੰਡ ਲਖਨਪਾਲ ਦੇ ਸਾਬਕਾ ਸਰਪੰਚ ਗੁਰਮੇਲ ਰਾਮ ਦੀ ਲਾਸ਼ ਦਾ ਪਰਿਵਾਰ ਨੇ ਅੱਜ ਪੁਲੀਸ ਦੇ ਭਰੋਸੇ ਤੋਂ ਬਾਅਦ ਸਸਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ 28 ਜੂਨ ਨੂੰ ਸਾਬਕਾ ਸਰਪੰਚ ਦਾ ਕਤਲ ਹੋ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਸਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਸੀ। ਘਟਨਾ ਤੋਂ ਚਾਰ ਦਿਨ ਬਾਅਦ ਅੱਜ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ। ਪੁਲੀਸ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਉਹ ਮਾਮਲੇ ਨੂੰ ਸੁਲਝਾਉਣ ਦੇ ਨੇੜੇ ਹਨ ਅਤੇ ਸ਼ੱਕੀਆਂ ਨੂੰ ਇਸ ਹਫਤੇ ਦੇ ਅੰਦਰ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਸਦਰ ਦੇ ਐੱਸਐੱਚਓ ਸੰਜੀਵ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।



News Source link