ਭਾਈ ਰੂਪਾ: ਗੁਰੂਕੁਲ ਇੰਟਰਨੈਸ਼ਨਲ ਸਕੂਲ ਭਾਈ ਰੂਪਾ ਦੀ ਹੋਣਹਾਰ ਕਬੱਡੀ ਖਿਡਾਰਨ ਜਸ਼ਨਦੀਪ ਕੌਰ ਘੰਡਾਬੰਨਾ (ਅੰਡਰ-19) ਨੇ ਬੀਤੇ ਦਿਨੀਂ ਹਰਿਆਣਾ ਵਿਖੇ ਹੋਏ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ‘ਚ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਪ੍ਰਸ਼ਾਂਤ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸੂਬੇ ਲਈ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ। ਸਕੂਲ ਦੇ ਚੇਅਰਮੈਨ ਰੋਹਿਤ ਗਰਗ, ਆਂਚਲ ਗਰਗ, ਪ੍ਰਿੰਸੀਪਲ ਪ੍ਰਸ਼ਾਂਤ ਸਿੰਘ, ਸਕੂਲ ਸਟਾਫ ਅਤੇ ਬੱਚਿਆਂ ਨੇ ਜਿੱਤ ਉਪਰੰਤ ਜਸ਼ਨਦੀਪ ਕੌਰ ਘੰਡਾਬੰਨਾ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ। ਚੇਅਰਮੈਨ ਨੇ ਦੱਸਿਆ ਕਿ ਜਸ਼ਨਦੀਪ ਕੌਰ ਨੇ ਸੂਬਾ ਪੱਧਰੀ ਪੱਧਰੀ ਕਬੱਡੀ ਮੁਕਾਬਲਿਆਂ ਵਿੱਚ ਵੀ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਸੀ। ਸਕੂਲ ਪ੍ਰਬੰਧਕਾਂ ਵੱਲੋਂ ਜਸ਼ਨਦੀਪ ਕੌਰ ਘੰਡਾਬੰਨਾ ਦਾ ਸਨਮਾਨ ਕਰਦਿਆਂ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ ਵਧਾਈ ਦਿੱਤੀ ਗਈ। -ਨਿੱਜੀ ਪੱਤਰ ਪ੍ਰੇਰਕ