Siddaramaiah Resignation: ਕਰਨਾਟਕ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਇਆ ਹੈ। ਰਾਜਪਾਲ ਥਾਵਰਚੰਦ ਗਹਿਲੋਤ ਨੇ ਮੁੱਖ ਮੰਤਰੀ ਸਿੱਧਾਰਮੱਈਆ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਦੀ ਕੈਬਨਿਟ ਨੂੰ ਵੀ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਹਾਲਾਂਕਿ, ਨਵੀਂ ਵਿਵਸਥਾ ਸ਼ੁਰੂ ਹੋਣ ਤੱਕ ਸਿੱਧਾਰਮੱਈਆ ਕਾਰਜਕਾਰੀ ਮੁੱਖ ਮੰਤਰੀ ਵਜੋਂ ਸੇਵਾ ਨਿਭਾਉਂਦੇ ਰਹਿਣਗੇ।
ਸਿੱਧਾਰਮੱਈਆ ਨੇ 28 ਮਈ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਈ ਦਿਨਾਂ ਤੋਂ ਕਰਨਾਟਕ ਵਿੱਚ ਲੀਡਰਸ਼ਿਪ ਵਿੱਚ ਤਬਦੀਲੀ ਨੂੰ ਲੈਕੇ ਕਿਆਸਰਾਈਆਂ ਚੱਲ ਰਹੀਆਂ ਸਨ। ਇਸ ਦੌਰਾਨ, ਕਾਂਗਰਸ ਹਾਈਕਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਦੱਸ ਦਈਏ ਕਿ ਰਾਜਪਾਲ ਥਾਵਰਚੰਦ ਗਹਿਲੋਤ ਜਦੋਂ ਸਿੱਧਾਰਮੱਈਆ ਨੇ ਆਪਣਾ ਅਸਤੀਫਾ ਸੌਂਪਿਆ ਤਾਂ ਉਹ ਬੰਗਲੁਰੂ ਵਿੱਚ ਮੌਜੂਦ ਨਹੀਂ ਸਨ। ਇਸ ਲਈ, ਅਸਤੀਫਾ ਪਹਿਲਾਂ ਰਾਜ ਭਵਨ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ।
ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸਿੱਧਾਰਮੱਈਆ ਨੇ ਕਿਹਾ ਕਿ ਉਨ੍ਹਾਂ ਨੂੰ ਰਾਜ ਸਭਾ ਸੀਟ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਨ੍ਹਾਂ ਨੇ ਨਿਮਰਤਾ ਨਾਲ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ, “ਮੈਂ ਸੂਬੇ ਦੀ ਰਾਜਨੀਤੀ ਵਿੱਚ ਹੀ ਰਹਿਣਾ ਚਾਹੁੰਦਾ ਹਾਂ। ਮੈਨੂੰ ਰਾਸ਼ਟਰੀ ਰਾਜਨੀਤੀ ਵਿੱਚ ਕੋਈ ਦਿਲਚਸਪੀ ਨਹੀਂ ਹੈ। ਮੇਰੇ ਕੋਲ ਅਜੇ ਵੀ ਵਿਧਾਇਕ ਵਜੋਂ ਦੋ ਸਾਲ ਬਾਕੀ ਹਨ, ਅਤੇ ਮੈਂ ਲੋਕਾਂ ਦੀ ਸੇਵਾ ਕਰਦਾ ਰਹਾਂਗਾ।”
ਹੋਰ ਪੜ੍ਹੋ