ਕਰੋਨਾ ਦੌਰਾਨ ਮਰੀਜ਼ਾਂ ਦੀ ਮਦਦ ਕਰਦਿਆਂ ਜਾਨ ਗੁਆਉਣ ਵਾਲੇ ਪੀਆਰਟੀਸੀ ਦੇ ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼

0
377


ਚੰਡੀਗੜ੍ਹ, 9 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ‘ਆਪ’ਦੀ ਮੰਗ ਨੂੰ ਅਣਗੌਲਿਆ ਕਰਦਿਆਂ ਪੀਆਰਟੀਸੀ ਦੇ ਡਰਾਈਵਰ ਮਨਜੀਤ ਸਿੰਘ ਨੂੰ ਕਰੋਨਾ ਵਾਰੀਅਰਜ਼ ਨਹੀਂ ਐਲਾਨਿਆ। ਇਸ ਡਰਾਈਵਰ ਨੇ ਕਰੋਨਾ ਸਮੇਂ ਮਹਾਰਾਸ਼ਟਰ ਵਿਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਮੁੱਖ ਮੰਤਰੀ ਨੇ ਅੱਜ ਟਵੀਟ ਕਰ ਕੇ ਦੱਸਿਆ ਕਿ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇ।





News Source link

LEAVE A REPLY

Please enter your comment!
Please enter your name here