ਕਸ਼ਮੀਰ ’ਚ ਸੀਤ ਲਹਿਰ ਦਾ ਜ਼ੋਰ, ਤਾਪਮਾਨ ਮਨਫੀ ਤੋਂ ਹੇਠਾਂ – punjabitribuneonline.com

Must read


ਸ੍ਰੀਨਗਰ, 1 ਜਨਵਰੀ

ਕਸ਼ਮੀਰ ‘ਚ ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਸੀਤ ਲਹਿਰ ਤੇਜ਼ ਹੋ ਗਈ ਹੈ ਅਤੇ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਹੇਠਾਂ ਚਲਾ ਗਿਆ ਹੈ। ਕਸ਼ਮੀਰ ਦੇ ਜ਼ਿਆਦਾਤਰ ਮੈਦਾਨੀ ਇਲਾਕਿਆਂ ‘ਚ ਬਰਫ਼ਬਾਰੀ ਨਹੀਂ ਹੋਈ ਤੇ ਮੌਸਮ ਖੁਸ਼ਕ ਰਿਹਾ। ਦਸੰਬਰ ਦੇ ਅੰਤ ਤੱਕ ਘਾਟੀ ਦੇ ਉੱਪਰਲੇ ਹਿੱਸੇ ਵਿੱਚ ਆਮ ਤੋਂ ਘੱਟ ਬਰਫਬਾਰੀ ਦਰਜ ਕੀਤੀ ਗਈ। ਆਸਮਾਨ ਸਾਫ ਰਹਿਣ ਕਾਰਨ ਸ੍ਰੀਨਗਰ ਸਮੇਤ ਜ਼ਿਆਦਾਤਰ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।



News Source link

- Advertisement -

More articles

- Advertisement -

Latest article