Congress In-charge and General Secretary Resign: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਦੱਸ ਦੇਈਏ ਕਿ ਇਸ ਸਮੇਂ ਕਾਂਗਰਸ ਵਿੱਚ ਹਲਚਲ ਮੱਚੀ ਹੋਈ ਹੈ। ਦਰਅਸਲ, ਅਸਾਮ ਵਿਧਾਨ ਸਭਾ ਚੋਣਾਂ ਦੇ ਨਿਰਾਸ਼ਾਜਨਕ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਦੇ ਅੰਦਰ ਭੂਚਾਲ ਆ ਗਿਆ ਹੈ। ਇਸ ਤੋਂ ਬਾਅਦ ਅਸਾਮ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਜਤਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਬੀਤੇ ਦਿਨੀਂ 4 ਮਈ 2026 ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ।
ਹਾਰ ਦੀ ਲਈ ਨੈਤਿਕ ਜ਼ਿੰਮੇਵਾਰੀ
ਜਤਿੰਦਰ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਪੱਸ਼ਟ ਕੀਤਾ ਕਿ ਅਸਾਮ ਦੇ ਹਾਲੀਆ ਚੋਣ ਨਤੀਜੇ ਬਹੁਤ ਨਿਰਾਸ਼ਾਜਨਕ ਰਹੇ ਹਨ ਅਤੇ ਉਹ ਇਸ ਹਾਰ ਦੀ ਪੂਰੀ ਜ਼ਿੰਮੇਵਾਰੀ ਲੈਂਦੇ ਹਨ। ਉਨ੍ਹਾਂ ਲਿਖਿਆ ਕਿ ਪਾਰਟੀ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ, ਉਹ ਅਸਾਮ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਨਹੀਂ ਉਤਰ ਸਕੇ।
ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸੰਗਠਨ ਦੇ ਹਿੱਤ ਵਿੱਚ ਇਹ ਬਿਹਤਰ ਹੋਵੇਗਾ ਕਿ ਉਹ ਅਹੁਦੇ ਤੋਂ ਪਾਸੇ ਹੋ ਜਾਣ ਤਾਂ ਜੋ ਪਾਰਟੀ ਨੂੰ ਨਵੀਂ ਲੀਡਰਸ਼ਿਪ ਅਤੇ ਇੱਕ ਨਵੀਂ ਦਿਸ਼ਾ ਮਿਲ ਸਕੇ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਮਿਲੇ ਮੌਕੇ ਅਤੇ ਲੀਡਰਸ਼ਿਪ ਵੱਲੋਂ ਜਤਾਏ ਗਏ ਭਰੋਸੇ ਲਈ ਧੰਨਵਾਦ ਵੀ ਪ੍ਰਗਟਾਇਆ।
ਆਗੂਆਂ ਅਤੇ ਲੋਕਾਂ ਦਾ ਕੀਤਾ ਧੰਨਵਾਦ
ਸਿੰਘ ਨੇ ਅਸਾਮ ਦੇ ਲੋਕਾਂ, ਕਾਂਗਰਸੀ ਵਰਕਰਾਂ ਅਤੇ ਸਥਾਨਕ ਆਗੂਆਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਕਾਂਗਰਸ ਪਾਰਟੀ ਦੇ ਆਦਰਸ਼ਾਂ ਅਤੇ ਵਿਜ਼ਨ ਪ੍ਰਤੀ ਵਚਨਬੱਧ ਰਹਿਣਗੇ ਅਤੇ ਭਵਿੱਖ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ।
ਦੱਸ ਦਈਏ ਕਿ ਅਸਾਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ (BJP) ਇੱਕ ਵੱਡੀ ਤਾਕਤ ਵਜੋਂ ਉਭਰੀ ਹੈ। ਭਾਰਤੀ ਚੋਣ ਕਮਿਸ਼ਨ (ECI) ਦੇ ਤਾਜ਼ਾ ਅੰਕੜਿਆਂ ਅਨੁਸਾਰ, ਸੂਬੇ ਦੀਆਂ ਕੁੱਲ 126 ਵਿਧਾਨ ਸਭਾ ਸੀਟਾਂ ਵਿੱਚੋਂ ਭਾਜਪਾ ਨੇ 81 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ