ਕਾਂਗਰਸ ਵਿਧਾਇਕ ਦਲ ਦੀ ਸ਼ੁੱਕਰਵਾਰ ਨੂੰ ਸ੍ਰੀਨਗਰ ’ਚ ਹੋਵੇਗੀ ਮੀਟਿੰਗ

0
150


ਜੰਮੂ, 10 ਅਕਤੂਬਰ 

ਜੰਮੂ ਕਸ਼ਮੀਰ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸ਼ੁੱਕਰਵਾਰ ਬਾਅਦ ਦੁਪਹਿਰ ਹੋਵੇਗੀ। ਪਾਰਟੀ ਤਰਜਮਾਨ ਨੇ ਕਿਹਾ ਕਿ ਬੈਠਕ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਆਪਣੇ ਆਗੂ ਦੀ ਚੋਣ ਕੀਤੀ ਜਾਵੇਗੀ। ਕਾਂਗਰਸ ਨੇ ਹਾਲੀਆ ਅਸੈਂਬਲੀ ਚੋਣਾਂ ’ਚ ਛੇ ਸੀਟਾਂ ਜਿੱਤੀਆਂ ਹਨ। ਜਦੋਂਕਿ ਗੱਠਜੋੜ ਵਿਚਲਾ ਇਸ ਦਾ ਭਾਈਵਾਲ ਨੈਸ਼ਨਲ ਕਾਨਫਰੰਸ 42 ਸੀਟਾਂ ਜਿੱਤਣ ’ਚ ਸਫਲ ਰਿਹਾ। ਉਨ੍ਹਾਂ ਕਿਹਾ ਕਿ ਚੁਣੇ ਗਏ ਆਗੂ ਦਾ ਨਾਮ ਪਾਰਟੀ ਹਾਈਕਮਾਨ ਨੂੰ ਭੇਜਿਆ ਜਾਵੇਗਾ। -ਪੀਟੀਆਈ



News Source link