ਕਾਂਗਰਸ ਵੱਲੋਂ ਅਮਿਤ ਮਾਲਵੀਆ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

Must read


ਨਵੀਂ ਦਿੱਲੀ, 10 ਜੂਨ

ਕਾਂਗਰਸ ਨੇ ਆਰਐੱਸਐੱਸ ਮੈਂਬਰ ਸ਼ਾਂਤਨੂ ਸਿਨਹਾ ਵੱਲੋਂ ਭਾਜਪਾ ਆਗੂ ਅਮਿਤ ਮਾਲਵੀਆ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਕਾਂਗਰਸ ਆਗੂ ਸੁਪ੍ਰਿਯਾ ਸ੍ਰੀਨੇਤ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਆਰਐੱਸਐੱਸ ਮੈਂਬਰ ਸ਼ਾਂਤਨੂ ਸਿਨਹਾ ਵੱਲੋਂ ਭਾਜਪਾ ਆਗੂ ਅਮਿਤ ਮਾਲਵੀਆ ’ਤੇ ਲਗਾਏ ਗਏ ਦੋਸ਼ ਕਾਫੀ ਗੰਭੀਰ ਹਨ। ਸ੍ਰੀਨੇਤ ਨੇ ਮੰਗ ਕੀਤੀ ਕਿ ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਮਾਲਵੀਆ ਨੂੰ ਪਹਿਲਾਂ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਵੇ। ਕਾਬਿਲੇਗੌਰ ਹੈ ਕਿ ਸਿਨਹਾ ਨੇ ਮਾਲਵੀਆ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਕੌਮੀ ਸੂਚਨਾ ਤੇ ਤਕਨਾਲੋਜੀ ਵਿਭਾਗ ਦੇ ਇੰਚਾਰਜ ਅਮਿਤ ਮਾਲਵੀਆ ਨੇ ਆਰਐੱਸਐੱਸ ਮੈਂਬਰ ਸ਼ਾਂਤਨੂ ਸਿਨਹਾ ਨੂੰ ਆਪਣੇ ਵਕੀਲ ਰਾਹੀਂ 8 ਜੂਨ ਨੂੰ ਕਾਨੂੰਨੀ ਨੋਟਿਸ ਭੇਜ ਕੇ ਬਿਨਾ ਸ਼ਰਤ ਮੁਆਫੀ ਦੀ ਮੰਗ ਕੀਤੀ ਸੀ।  -ਏਐੱਨਆਈ



News Source link

- Advertisement -

More articles

- Advertisement -

Latest article